ਗੜ੍ਹਦੀਵਾਲਾ 26 ਜੁਲਾਈ (ਚੌਧਰੀ)
3 ਅਗਸਤ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਹੋਵੇਗਾ ਘਿਰਾਓ
: ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਜਲ ਸਪਲਾਈ ਵਰਕਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਲੰਮੀ ਚੁੱਪ ਅਤੇ ਵਾਅਦਾ ਖ਼ਿਲਾਫ਼ੀ ਤੋਂ ਖਫ਼ਾ ਹੋ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਨੇ ਹੁਣ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ, ਬਰਾਂਚ ਪ੍ਰਧਾਨ ਰਣਦੀਪ ਸਿੰਘ ਧਨੋਆ, ਬਰਾਂਚ ਜਨਰਲ ਸਕੱਤਰ ਰਵਿੰਦਰ ਕੁਮਾਰ ਨੇ ਮੀਟਿੰਗ ਉਪਰੰਤ ਜਾਰੀ ਕੀਤੇ ਪ੍ਰੈਸ ਬਿਆਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਸਰਕਾਰ, ਜਲ ਸਪਲਾਈ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਸਮਾਂ ਟਪਾ ਰਹੀ ਹੈ ਅਤੇ ਇੰਨਲਿਸਟਮੈਂਟ ਕੈਟਾਗਰੀ ਦੇ ਵਰਕਰਾਂ ਨੂੰ ਨਵੇਂ ਆਰਡੀਨੈਂਸ ‘ਆਉਟਸੋਰਸ ਪ੍ਰਸਨਲ ਬਿੱਲ 2026’ ਵਿੱਚ ਸ਼ਾਮਲ ਕਰਨ ਤੋਂ ਟਾਲਾ ਵੱਟ ਰਹੀ ਹੈ ਮੌਜੂਦਾ ਹਾਲਾਤ ‘ਤੇ ਗੰਭੀਰ ਚਰਚਾ ਤੋਂ ਬਾਅਦ, ਵੱਖ-ਵੱਖ ਸਕੀਮਾਂ ਤੋਂ ਪਹੁੰਚੇ ਵਰਕਰ ਸਾਥੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਐਲਾਨ ਕੀਤਾ ਕਿ 3 ਅਗਸਤ 2026 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ ਗੜ੍ਹਦੀਵਾਲਾ ਬ੍ਰਾਂਚ ਦੇ ਵਰਕਰਾਂ ਨੇ ਇਸ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਰੋਜ਼ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਦਾ ਪੱਕਾ ਅਹਿਦ ਲਿਆ।
ਸੂਬਾ ਲੀਡਰਸ਼ਿਪ ਨੇ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈ ਅਤੇ ਵਰਕਰ ਆਪਣੇ ਹੱਕਾਂ ਲਈ ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ ਹਨ। ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਇਸ ਗੁਪਤ ਤੇ ਤਿੱਖੇ ਸੰਘਰਸ਼ ਕਾਰਨ ਪੈਦਾ ਹੋਣ ਵਾਲੇ ਹਾਲਾਤ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜਗਦੀਸ਼ ਸਿੰਘ ਧੁੱਗਾ, ਜਗੀਰ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਅਨਿਲ ਕੁਮਾਰ, ਦਿਲਬਾਗ ਸਿੰਘ, ਜੋਗਿੰਦਰ ਸਿੰਘ, ਰਾਜ ਸਿੰਘ,ਕੁਲਵਿੰਦਰ ਸਿੰਘ, ਸਤੀਸ਼ ਕੁਮਾਰ,ਹਰਨੇਕ ਸਿੰਘ, ਕਿਸ਼ਨ ਕੁਮਾਰ, ਹਰਭਿੰਦਰ ਕੁਮਾਰ, ਰਾਜੇਸ਼ ਕੁਮਾਰ, ਗੁਰਬਖ਼ਸ਼ ਰਾਏ, ਵਿਨੋਦ ਕੁਮਾਰ, ਜਸਵੀਰ ਸਿੰਘ, ਤਰਸੇਮ ਸਿੰਘ,ਆਦਿ ਸਾਥੀ ਮੌਜੂਦ ਸਨ l








