Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਾਂਗੇ : ਬ੍ਰਮ ਸ਼ੰਕਰ ਜਿੰਪਾ

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਾਂਗੇ : ਬ੍ਰਮ ਸ਼ੰਕਰ ਜਿੰਪਾ

ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਵਿਕਾਸ ਕਰਾਂਗੇ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 24, 31, 45 ਅਤੇ 50 ਵਿੱਚ 85.67 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
 – ਕਿਹਾ,ਸ਼ਹਿਰ ਦੇ ਵਿਕਾਸ ਲਈ ਸ਼ਹਿਰ ਵਾਸੀ ਆਪਣੀ ਰਾਏ ਜ਼ਰੂਰ ਦੇਣ
ਹੁਸ਼ਿਆਰਪੁਰ, 08 ਮਈ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਸਬੰਧੀ ਆਪਣੀ ਰਾਏ ਜ਼ਰੂਰ ਦੇਣ ਤਾਂ ਜੋ ਹੁਸ਼ਿਆਰਪੁਰ ਨੂੰ ਵਧੀਆ ਸ਼ਹਿਰ ਵਜੋਂ ਅੱਗੇ ਲਿਜਾਇਆ ਜਾ ਸਕੇ।  ਉਹ ਅੱਜ ਵਾਰਡ ਨੰਬਰ 24, 31, 45 ਅਤੇ 50 ਵਿੱਚ 85.67 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 24 ਦੇ ਮੁਹੱਲਾ ਦਸਮੇਸ਼ ਨਗਰ ਵਿੱਚ 36.22 ਲੱਖ ਰੁਪਏ, ਵਾਰਡ ਨੰਬਰ 31 ਵਿੱਚ 16.54 ਲੱਖ ਰੁਪਏ, ਵਾਰਡ ਨੰਬਰ 45 ਵਿੱਚ 15.93 ਲੱਖ ਰੁਪਏ ਅਤੇ ਵਾਰਡ ਨੰਬਰ 50 ਵਿੱਚ 16.98 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲਰ ਮੋਨਿਕਾ ਕਤਨਾ, ਪਵਿਤਰ ਸਿੰਘ, ਕੁਲਵਿੰਦਰ ਕੌਰ ਕਪੂਰ, ਗੁਰਮੀਤ ਰਾਮ ਆਦਿ ਹਾਜ਼ਰ ਸਨ।
 ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ, ਇਸ ਲਈ ਸਾਰਿਆਂ ਨੂੰ ਅੱਗੇ ਆ ਕੇ ਸੂਬੇ ਦੀ ਤਰੱਕੀ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜਟ ਵਿੱਚ ਲੋਕਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ।  ਉਨ੍ਹਾਂ ਲੋਕਾਂ ਨੂੰ ਸੂਬੇ ਦੇ ਬਜਟ ਵਿੱਚ ਆਪਣੇ ਸੁਝਾਅ ਦੇਣ ਲਈ ਪ੍ਰੇਰਿਤ ਕੀਤਾ।  ਇਸ ਮੌਕੇ ਸੰਦੀਪ ਸਿੰਘ, ਦਲੀਪ ਓਹਰੀ, ਵਰਿੰਦਰ ਸ਼ਰਮਾ ਬਿੰਦੂ, ਖਰੈਤੀ ਲਾਲ ਕਤਨਾ, ਅਵਤਾਰ ਸਿੰਘ ਕਪੂਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
—