Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਿਹਤ ਢਾਂਚੇ ਵਿੱਚ ਵਿਆਪਕ ਸੁਧਾਰ ਲਿਆ ਕੇ ਲੋਕਾਂ ਨੂੰ ਉੱਚ-ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ: ਐੱਮ.ਐੱਲ.ਏ. ਸੰਤੋਸ਼ ਕਟਾਰੀਆ

ਸਿਹਤ ਢਾਂਚੇ ਵਿੱਚ ਵਿਆਪਕ ਸੁਧਾਰ ਲਿਆ ਕੇ ਲੋਕਾਂ ਨੂੰ ਉੱਚ-ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ: ਐੱਮ.ਐੱਲ.ਏ. ਸੰਤੋਸ਼ ਕਟਾਰੀਆ

ਸਿਹਤ ਢਾਂਚੇ ਵਿੱਚ ਵਿਆਪਕ ਸੁਧਾਰ ਲਿਆ ਕੇ ਲੋਕਾਂ ਨੂੰ ਉੱਚ-ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ: ਐੱਮ.ਐੱਲ.ਏ. ਸੰਤੋਸ਼ ਕਟਾਰੀਆ

ਬਲਾਚੌਰ /ਸੜੌਆ 20 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ “ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ” ਤਹਿਤ ਕਮਿਊਨਿਟੀ ਹੈਲਥ ਸੈਂਟਰ, ਸੜੋਆ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਆਯੋਜਿਤ ਕੀਤਾ ਗਿਆ, ਜਿਸਦਾ ਉਦਘਾਟਨ ਮੁੱਖ ਮਹਿਮਾਨ ਮਾਣਯੋਗ ਐੱਮ.ਐੱਲ.ਏ. ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਰਿਬਨ ਕੱਟ ਕੇ ਕੀਤਾ।

ਇਸ ਮੌਕੇ ਮਾਣਯੋਗ ਐੱਮ.ਐੱਲ.ਏ. ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਸਿਹਤ ਵਿਭਾਗ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਅਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਜ਼ਿਲ੍ਹੇ ਵਿੱਚ ਜਿੱਥੇ ਆਮ ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ ਉੱਤੇ ਭਰੋਸਾ ਵਧਿਆ ਹੈ, ਉੱਥੇ ਉਹ ਸੰਤੁਸ਼ਟ ਵੀ ਨਜ਼ਰ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ਼ ਜਿੱਥੇ ਆਮ ਲੋਕਾਂ ਖ਼ਾਸਕਰ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਿਆਰੀ ਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਾਉਣਾ ਹੈ, ਉੱਥੇ ਉਨ੍ਹਾਂ ਨੂੰ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ, ‘ਸਿਹਤ ਦਾ ਮਾਮਲਾ ਅੱਜ ਚੋਖੇ ਧਿਆਨ ਦੀ ਮੰਗ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਮੁਕੰਮਲ ਤੰਦਰੁਸਤੀ ਯਕੀਨੀ ਕਰਨ ਅਤੇ ਸਿਹਤ ਢਾਂਚੇ ਨੂੰ ਸੁਧਾਰ ਕੇ ਮਿਆਰੀ ਸਿਹਤ ਸਹੂਲਤਾਂ ਦੇਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮੇਲਿਆਂ ਦਾ ਉਦੇਸ਼ ਤਦ ਹੀ ਪੂਰਾ ਹੋਵੇਗਾ ਜਦ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਪੂਂਰੀਆਂ ਦਵਾਈਆਂ, ਲੋੜੀਂਦੇ ਸਾਰੇ ਟੈਸਟ ਅਤੇ ਹੋਰ ਸਿਹਤ ਸਹੂਲਤਾਂ ਮੁਫ਼ਤ ਮਿਲਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।

ਸ੍ਰੀਮਤੀ ਕਟਾਰੀਆ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਜ਼ਿਲ੍ਹੇ ਵਿਚ ਇਨ੍ਹਾਂ ਬਲਾਕ ਪੱਧਰੀ ਸਿਹਤ ਮੇਲਿਆਂ ਦੇ ਆਯੋਜਨ ਨਾਲ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਪੰਹੁਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਸਿਸਟਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਵਧਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਇਲਾਜ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ ਅਤੇ ਇਨ੍ਹਾਂ ਬਿਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਹਨ, ਜਿਨ੍ਹਾਂ ਨੂੰ ਜਾਗਰੂਕਤਾ ਫੈਲਾ ਕੇ ਰੋਕਿਆ ਜਾ ਸਕਦਾ ਹੈ।

ਡਾ. ਸਿੰਘ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਸ਼ਹੀਦ ਭਗਤ ਸਿੰਘ ਨਗਰ ਵਿੱਚ ਪਹਿਲਾਂ ਹੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਮੌਜੂਦਾ ਸਰਕਾਰ ਦੀ ਰਹਿਨੁਮਾਈ ਹੇਠ ਉਨ੍ਹਾਂ ਦੀ ਇਹ ਪੂਰੀ ਕੋਸ਼ਿਸ਼ ਹੋਵੇਗੀ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਸਮੇਂ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਦਵਾਈਆਂ ਸਮੇਤ ਲੋੜੀਂਦੀਆਂ ਸਾਰੀਆਂ ਸਹੂਲਤਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਇਹ ਸਿਹਤ ਮੇਲੇ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਪੀ ਐੱਚ ਸੀ ਸੁੱਜੋਂ ਅਤੇ 22 ਅਪ੍ਰੈਲ ਨੂੰ ਸੀ ਐੱਚ ਸੀ ਰਾਹੋਂ ਵਿਖੇ ਸਿਹਤ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਨੇ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਿਹਤ ਮੇਲਿਆ ਦਾ ਵੱਧ ਤੋਂ ਵੱਧ ਲਾਹਾ ਲੈਣ।

ਇਸੇ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਮੇਲੇ ‘ਚ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਕਈ ਸਟਾਲ ਲਾਏ ਗਏ ਜਿਨ੍ਹਾਂ ਵਿੱਚ ਭਾਰੀ ਗਿਣਤੀ ‘ਚ ਲੋਕਾਂ ਨੇ ਆ ਕੇ ਮੌਕੇ ‘ਤੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲਿਆ। ਇਸ ਤੋਂ ਇਲਾਵਾ ਹੋਰ ਵਿਭਾਗਾਂ ਨੇ ਵੀ ਆਪੋ-ਅਪਣੇ ਸਟਾਲ ਲਗਾਏ। ਸਿਹਤ ਮੇਲੇ ਵਿਚ 800 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚ ਅੱਖਾਂ, ਦੰਦਾਂ, ਕੰਨਾਂ, ਬੀ.ਪੀ., ਸ਼ੂਗਰ, ਕੈਂਸਰ ਸਮੇਤ ਹੋਰ ਜਨਰਲ ਬਿਮਾਰੀਆਂ ਦੀ ਸਕਰੀਨਿੰਗ ਸ਼ਾਮਲ ਹੈ ਤੇ ਲੋੜ ਅਨੁਸਾਰ ਬਿਮਾਰ ਵਿਅਕਤੀਆਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ ਲਈ ਆਈ.ਈ.ਸੀ. ਗਤੀਵਿਧੀਆਂ, ਉਪਾਅ ਅਤੇ ਇਲਾਜ ਪ੍ਰਬੰਧਨ ਬਾਰੇ ਜਾਣਕਾਰੀ ਵੀ ਬਾਰੀਕੀ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਟੈਲੀਮੈਡੀਸਨ ਸੇਵਾਵਾਂ, ਡਿਜੀਟਲ ਹੈਲਥ ਕਾਰਡ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਦੀ ਤੰਦਰੁਸਤੀ ਲਈ ਯੋਗਾ ਕੈਂਪ ਵੀ ਆਯੋਜਿਤ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਫੂਡ ਸੇਫਟੀ ਟੈਸਟਿੰਗ ਲਈ ਪੁਖਤਾ ਪ੍ਰਬੰਧ ਕੀਤੇ ਗਏ, ਤਾਂ ਜੋ ਲੋਕਾਂ ਨੂੰ ਮਿਲਾਵਟ ਰਹਿਤ ਤੇ ਸ਼ੁੱਧ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਵਿਵਹਾਰ ਪਰਿਵਰਤਨ ਕੋਆਰਡੀਨੇਟਰ ਮੰਗ ਗੁਰਪ੍ਰਸਾਦ ਨੇ ਨਸ਼ਾ ਮੁਕਤ ਅਭਿਆਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਰੋਗੀਆਂ ਨੂੰ ਨਸ਼ਾ ਛੱਡਣ ਲਈ ਕੌਂਸਲਿੰਗ ਦੇਣ ਦੇ ਨਾਲ-ਨਾਲ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਮੁਫ਼ਤ ਇਲਾਜ (ਆਊਟਡੋਰ ਅਤੇ ਇੰਡੋਰ) ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਤੋਂ ਨਸ਼ਾ ਰੋਗੀ ਆਪਣਾ ਮੁਫਤ ਇਲਾਜ ਕਰਵਾ ਕੇ ਚੰਗਾ ਜੀਵਨ ਬਤੀਤ ਕਰ ਸਕਦੇ ਹਨ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਨਸ਼ੇ ਦੀ ਆਦਤ ਛੱਡਣ ਲਈ ਦ੍ਰਿੜ ਸੰਕਲਪ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਥਿਤੀ ਹੱਥ ਵਿਚੋਂ ਨਿਕਲ ਜਾਵੇ ਤਾਂ ਨਸ਼ਾ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਦਿੰਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਗੁਰਿੰਦਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ, ਡਾ ਅਵਤਾਰ ਸਿੰਘ, ਡਾ ਪ੍ਰਤਿਭਾ, ਡਾ ਮੇਘਾ ਕਟਿਆਲ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ, ਜ਼ਿਲ੍ਹਾ ਵਿਵਹਾਰ ਪਰਿਵਾਰ ਕੋਆਰਡੀਨੇਟਰ ਮੰਗ ਗੁਰਪ੍ਰਸ਼ਾਦ, ਬਲਾਕ ਐਕਸਟੈਂਸ਼ਨ ਐਜੂਕੇਟਰ ਗੁਰਕਿਰਪਾਲ ਸਿੰਘ ਸੰਧੂ, ਵਿਕਾਸ ਵਿਰਦੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਲੈੱਬ ਇੰਚਾਰਜ ਹੈਲਥ ਇੰਸਪੈਕਟਰ ਸੁਲਿੰਦਰ ਸਿੰਘ, ਵਰੁਣ, ਰਾਮ ਕੁਮਾਰ, ਮਨੋਹਰ ਲਾਲ, ਆਦਰਸ਼ ਕੁਮਾਰ, ਸੁਰਿੰਦਰ ਸਿੰਘ, ਕ੍ਰਾਂਤੀ ਪਾਲ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

error: copy content is like crime its probhihated