ਗੜ੍ਹਦੀਵਾਲਾ 28 ਜੂਨ (ਚੌਧਰੀ)
: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਬਲਾਕ ਭੂੰਗਾ ਵਿਖੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਦੀਆ ਬੂੰਦਾ ਪਿਲਾ ਕੇ ਤਿੰਨ ਰੋਜ਼ਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਮਿਤੀ 28 ਜੂਨ ਤੋਂ ਪਲਸ ਪੋਲੀਓ ਤਿੰਨ ਰੋਜ਼ਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿੱਚ ਪਹਿਲੇ ਦਿਨ 72 ਬੂਥਾਂ ਤੇ ਅਤੇ ਅਗਲੇ ਦੋ ਦਿਨ ਤੱਕ 142 ਟੀਮਾਂ ਦੁਆਰਾ ਘਰ-ਘਰ ਜਾ ਕੇ 0 ਤੋਂ 5 ਸਾਲ ਦੇ ਲਗਭਗ 10172 ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ।ਇਸ ਮੌਕੇ ਉਹਨਾਂ ਨੇ ਵੱਖ-ਵੱਖ ਬੂਥਾਂ ਨੂੰ ਚੈੱਕ ਕਰਦੇ ਹੋਏ ਸੰਤੁਸ਼ਟੀ ਪ੍ਰਗਟਾਈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਪਲਸ ਪੋਲੀਓ ਬੂਥਾਂ ਤੇ ਵੱਧ ਤੋਂ ਵੱਧ ਲਿਜਾ ਕੇ ਬੱਚਿਆਂ ਨੂੰ ਪਲਸ ਪੋਲਿੳ ਦੀਆਂ ਬੂੰਦਾਂ ਪਿਲਾਉਣ ਤਾਜੋ ਭਾਰਤ ਦੇਸ਼ ਨੂੰ ਪੋਲਿੳ ਮੁਕਤ ਰੱਖਿਆ ਜਾ ਸਕੇ ।ਇਸ ਮੌਕੇ ਡਾ. ਜਗਤਾਰ ਸਿੰਘ, ਡਾ. ਗੁਰਦਰਸ਼ਨ ਸਿੰਘ, ਜਸਤਿੰਦਰ ਸਿੰਘ ਬੀ.ਈ.ਈ., ਅਮਿਤ ਸ਼ਰਮਾ,ਉਮੇਸ਼ ਕੁਮਾਰ,ਰਤਿੰਦਰ ਕੌਰ,ਜਤਿੰਦਰ ਕੁਮਾਰ,ਰਮਨਦੀਪ ਕੌਰ, ਆਸ਼ਾ ਵਰਕਰ ਅਤੇ ਆਮ ਲੋਗ ਹਾਜਰ ਸਨ ।








