Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ

ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ

ਬਟਾਲਾ, 27 ਜੂਨ (ਅਵਿਨਾਸ਼ ਸ਼ਰਮਾ)

ਬਟਾਲਾ ਵਿੱਚ ਕਾਰੋਬਾਰੀਆਂ ਤੋਂ ਰੰਗਦਾਰੀ ਮੰਗਣ ਵਾਲੇ ਗਿਰੋਹ ਦਾ ਮੈਂਬਰ ਕਾਬੂ, ਅੱਠ ਵਾਰਦਾਤਾਂ ਵਿੱਚ ਸ਼ਾਮਲ ਹੋਣ ਦਾ ਦੋਸ਼

 – ਬਟਾਲਾ ਪੁਲਿਸ ਨੇ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਰੰਗਦਾਰੀ ਮੰਗਣ ਅਤੇ ਗੋਲੀਆਂ ਚਲਾਉਣ ਵਾਲੇ ਗਿਰੋਹ ਦੇ ਇੱਕ ਮੁਲਜ਼ਮ ਨੂੰ ਹਥਿਆਰ ਬਰਾਮਦਗੀ ਦੌਰਾਨ ਹੋਏ ਪੁਲਿਸ ਮੁਕਾਬਲੇ ਵਿੱਚ ਜ਼+ਖ਼+ਮੀ ਕਰਕੇ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਪੁਲਿਸ ਮੁਲਜ਼ਮ ਰਵੀ ਨੂੰ ਪਿੰਡ ਥਿੰਦ, ਧਾਰੀਵਾਲ ਨੇੜੇ ਨਹਿਰ ਦੇ ਕਿਨਾਰੇ ਲੁਕਾਏ ਗਏ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਮੌਕੇ ’ਤੇ ਛੁਪਾ ਕੇ ਰੱਖੀ 30 ਬੋਰ ਪਿਸਤੌਲ ਕੱਢ ਕੇ ਪੁਲਿਸ ਪਾਰਟੀ ’ਤੇ ਗੋ+ਲੀ ਚਲਾ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਗੋਲੀ ਲੱਗਣ ਕਾਰਨ ਜ਼+ਖ਼ਮੀ ਹੋ ਗਿਆ। ਜ਼ਖ਼ਮੀ ਮੁਲਜ਼ਮ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਡਾ ਮਹਿਤਾਬ ਸਿੰਘ ਐਸਐਸਪੀ ਬਟਾਲਾ ਨੇ ਦੱਸਿਆ ਕਿ ਮੁਲਜ਼ਮ ਰਵੀ ਆਪਣੇ ਸਾਥੀਆਂ ਨਾਲ ਮਿਲ ਕੇ ਬਟਾਲਾ ਵਿੱਚ ਹੁਣ ਤੱਕ ਅੱਠ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਮਾਮਲੇ ਵਿੱਚ ਗਿਰੋਹ ਦੇ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਵੱਲੋਂ ਹੁਣ ਤੱਕ ਦੋ ਪਿਸਤੌਲ ਵੀ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਰਵਾਰ ਨੂੰ ਵੀ ਹੋਇਆ ਸੀ ਪੁਲਿਸ ਮੁਕਾਬਲਾ

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਵੀ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਬਲਦੇਵ ਸਿੰਘ ਨੂੰ ਪਿੰਡ ਮਨੇਸ ਵਿਖੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ ਪਾਰਟੀ ’ਤੇ ਗੋ+ਲੀ ਚਲਾਉਣ ਤੋਂ ਬਾਅਦ ਹੋਈ ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਕਰਕੇ ਕਾਬੂ ਕੀਤਾ ਗਿਆ ਸੀ।

ਅੱਠ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ

ਪੁਲਿਸ ਮੁਤਾਬਕ ਇਹ ਗਿਰੋਹ ਹੁਣ ਤੱਕ ਅੱਠ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਨ੍ਹਾਂ ਵਿੱਚ ਪਿਛਲੇ ਐਤਵਾਰ ਰਾਤ ਨਿਊ ਟਾਪ ਸਿਟੀ ਕਲੋਨੀ ਵਿੱਚ ਇੱਕ ਕੱਪੜਾ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੀ ਘਟਨਾ ਵੀ ਸ਼ਾਮਲ ਹੈ। ਬਾਕੀ ਵਾਰਦਾਤਾਂ ਸਬੰਧੀ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।