Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵਿਆਹ ਪੁਰਬ ਸਮਾਗਮ :  ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ

ਵਿਆਹ ਪੁਰਬ ਸਮਾਗਮ : ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ

ਬਟਾਲਾ, 28 ਅਗਸਤ (ਅਵਿਨਾਸ਼ ਸ਼ਰਮਾ )

ਸਮੁੱਚੇ ਸ਼ਹਿਰ ਅੰਦਰ ਸ਼ਾਨਦਾਰ ਸਵਾਗਤੀ ਗੇਟ ਅਤੇ ਬਾਜ਼ਾਰ ਰੰਗ-ਬਿਰੰਗੀਆਂ ਲੜੀਆਂ ਨਾਲ ਰੁਸ਼ਨਾਏ

: ਵਿਆਹ ਪੁਰਬ ਸਮਾਗਮ ਨੂੰ ਲੈ ਕੇ ਨਗਰ ਨਿਗਮ ਬਟਾਲਾ ਨੇ ਸ਼ਾਨਦਾਰ ਢੰਗ ਨਾਲ ਸ਼ਹਿਰ ਨੂੰ ਸਜਾਇਆ ਹੈ ਤੇ ਹਰ ਪਾਸੇ ਰੰਗ ਬਿਰੰਗੀਆਂ ਲੜੀਆਂ ਨਾਲ ਬਾਜ਼ਾਰ ਰੁਸ਼ਨਾ ਰਹੇ ਹਨ।

ਸ੍ਰੀ ਵਿਕਰਮਜੀਤ ਸਿੰਘ ਐੱਸ.ਡੀ.ਐੱਮ. ਕਮ ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ .ਅਮਨਸੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਆਹ ਪੁਰਬ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ।

ਉਨ੍ਹਾਂ ਦੱਸਿਆ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਰੂਟ ਦੀ ਸਾਨਦਾਰ ਸਜਾਵਟ ਕੀਤੀ ਗਈ ਹੈ ਅਤੇ 30 ਅਗਸਤ ਨੂੰ ਗੁਰੂਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸ਼ਹਿਰ ਅੰਦਰ ਸ਼ਾਨਦਾਰ ਸਜਾਵਟ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸੁਭਾਸ਼ ਪਾਰਕ, ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਹੰਸਲੀ ਪੁਲ (ਚੋਂਕ), ਸੁੱਖ ਸਿੰਘ ਮਹਿਤਾਬ ਸਿੰਘ ਚੌਂਕ, ਗਾਂਧੀ ਚੌਂਕ, ਰੇਲਵੇ ਫਲਾਈ ਓਵਰ ਆਦਿ ਸ਼ਾਨਦਾਰ ਰੰਗ ਬਿੰਰਗੀਆਂ ਲੜੀਆਂ ਨਾਲ ਸਜਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਗਏ ਹਨ ਅਤੇ ਸ਼ਹਿਰ ਦੇ ਵੱਖ-ਵੱਖ ਚੌਂਕਾਂ ਨੂੰ ਖੂਬਸੂਰਤ ਦਿੱਖ ਦਿੱਤੀ ਗਈ ਹੈ।

ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਸਹਿਯੋਗ ਕਰਨ।