Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜ਼ਿਲ੍ਹੇ ਵਿੱਚ ਕਣਕ ਦੀ ਲਿਫਟਿੰਗ ‘ਚ ਆਈ ਤੇਜ਼ੀ, ਹੁਣ ਤੱਕ 58679 ਮੀਟ੍ਰਿਕ ਟਨ ਕਣਕ ਦੀ ਹੋਈ ਲਿਫਟਿੰਗ

ਜ਼ਿਲ੍ਹੇ ਵਿੱਚ ਕਣਕ ਦੀ ਲਿਫਟਿੰਗ ‘ਚ ਆਈ ਤੇਜ਼ੀ, ਹੁਣ ਤੱਕ 58679 ਮੀਟ੍ਰਿਕ ਟਨ ਕਣਕ ਦੀ ਹੋਈ ਲਿਫਟਿੰਗ

ਹੁਸ਼ਿਆਰਪੁਰ (ਬਿਊਰੋ) 

– ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਾਲੋ-ਨਾਲ ਲਿਫਟਿੰਗ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

–ਮੰਡੀਆਂ ਵਿੱਚ ਹੁਣ ਤੱਕ 141721 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

–ਕਿਸਾਨਾਂ ਨੂੰ 192.86 ਕਰੋੜ ਰੁਪਏ ਦੀ ਕੀਤੀ ਅਦਾਇਗੀ

26 ਅਪ੍ਰੈਲ : ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 141983 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 141721 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਲਈ ਕਿਸਾਨਾਂ ਨੂੰ 192.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 95 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਅਧਿਕਾਰੀਆਂ ਨੂੰ  ਕਣਕ ਦੀ ਨਾਲੋ-ਨਾਲ ਲਿਫਟਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 58679 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਔਸਤਨ ਰੋਜ਼ਾਨਾ 10 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਦੀ ਲਿਫਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 41820 ਮੀਟ੍ਰਿਕ ਟਨ, ਮਾਰਕਫੈਡ ਵਲੋਂ 33518, ਪਨਸਪ ਵਲੋਂ 31338, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 19634, ਐਫ.ਸੀ.ਆਈ. ਵਲੋਂ 12927 ਅਤੇ ਵਪਾਰੀਆਂ ਵਲੋਂ 2484 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਫੋਟੋ ਕੈਪਸ਼ਨ: ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖਰੀਦ ਦੇ ਚੱਲ ਰਹੇ ਕੰਮ ਦਾ ਦ੍ਰਿਸ਼।