Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਜ਼ਿਲ੍ਹੇ ’ਚ ਨਿਰਵਿਘਨ ਨੇਪਰੇ ਚਾੜ੍ਹੀ ਜਾਵੇ ਕਣਕ ਦੀ ਖਰੀਦ : ਭੁਪਿੰਦਰ ਸਿੰਘ

ਜ਼ਿਲ੍ਹੇ ’ਚ ਨਿਰਵਿਘਨ ਨੇਪਰੇ ਚਾੜ੍ਹੀ ਜਾਵੇ ਕਣਕ ਦੀ ਖਰੀਦ : ਭੁਪਿੰਦਰ ਸਿੰਘ

ਜ਼ਿਲ੍ਹੇ ’ਚ ਨਿਰਵਿਘਨ ਨੇਪਰੇ ਚਾੜ੍ਹੀ ਜਾਵੇ ਕਣਕ ਦੀ ਖਰੀਦ : ਭੁਪਿੰਦਰ ਸਿੰਘ
ਐਮ.ਡੀ. ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ
ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਹੁਣ ਤੱਕ 85,975 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ, 88.44 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 20 ਅਪ੍ਰੈਲ(ਬਿਊਰੋ) : ਮੈਨੇਜਿੰਗ ਡਾਇਰੈਕਟਰ (ਐਮ.ਡੀ.) ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਭੁਪਿੰਦਰ ਸਿੰਘ ਆਈ.ਏ.ਐਸ. ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਹਾਜ਼ਰੀ ਵਿਚ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਸ੍ਰੀ ਭੁਪਿੰਦਰ ਸਿੰਘ ਨੇ ਜ਼ੋਰ ਦਿੰਦਿਆਂ ਮੰਡੀਆਂ ਵਿੱਚ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸ੍ਰੀਮਤੀ ਰੇਨੂ ਬਾਲਾ ਵਰਮਾ, ਵੱਖ-ਵੱਖ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਐਮ.ਡੀ. ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਜਿਥੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।
ਮੀਟਿੰਗ ਦੌਰਾਨ ਐਮ.ਡੀ. ਸ੍ਰੀ ਭੁਪਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਕਣਕ ਦੀ ਪੂਰੀ ਤਰ੍ਹਾਂ ਨਾਲ ਸੁਚਾਰੂ ਖਰੀਦ ਨਾ ਹੋਣ ਤੱਕ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੀ ਹਰ ਮੰਡੀ ਦੇ ਹਿਸਾਬ ਨਾਲ ਲਿਫਟਿੰਗ ਯਕੀਨੀ ਬਣਾਉਣ, ਬਾਰਦਾਨੇ ਦੇ ਪੁਖਤਾ ਪ੍ਰਬੰਧਾਂ ਸਮੇਤ ਹੋਰ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਰਸਾਤ ਤੋਂ ਫਸਲ ਨੂੰ ਬਚਾਅ ਸਬੰਧੀ ਪ੍ਰਬੰਧ, ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਪਹੁੰਚਣ ਤੋਂ ਬਾਅਦ ਨਿਰਧਾਰਤ ਸਮੇਂ ਵਿਚ ਖਰੀਦ ਪ੍ਰਕਿਰਿਆ ਪੂਰੀ ਕਰਕੇ ਭੁਗਤਾਨ ਅਤੇ ਲਿਫਟਿੰਗ ਦਾ ਪ੍ਰਬੰਧ ਵੀ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 86,485 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 85,975 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 88.44 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 28,691 ਮੀਟ੍ਰਿਕ ਟਨ, ਮਾਰਕਫੈਡ ਵਲੋਂ 14,716, ਪਨਸਪ ਵਲੋਂ 13,668, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 11,420, ਐਫ.ਸੀ.ਆਈ.ਵਲੋਂ 15,178 ਅਤੇ ਵਪਾਰੀਆਂ ਵਲੋਂ 2302 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।

error: copy content is like crime its probhihated