Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing ਕਣਕ ਖਰੀਦ ਸੀਜਨ ਨੂੰ ਲੈ ਕੇ ਮੰਡੀਆਂ ‘ਚ ਸਾਰੇ ਪ੍ਰਬੰਧ ਪੂਰੇ: ਡਿਪਟੀ ਕਮਿਸ਼ਨ

ਕਣਕ ਖਰੀਦ ਸੀਜਨ ਨੂੰ ਲੈ ਕੇ ਮੰਡੀਆਂ ‘ਚ ਸਾਰੇ ਪ੍ਰਬੰਧ ਪੂਰੇ: ਡਿਪਟੀ ਕਮਿਸ਼ਨ

ਹੁਸ਼ਿਆਰਪੁਰ 2 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 
ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ, ਸਮੇਂ ਸਿਰ ਅਦਾਇਗੀ ਯਕੀਨੀ
: ਪੰਜਾਬ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜਤੀ ਐਸੋਸੀਏਸ਼ਨ ਅਤੇ ਮਜ਼ਦੂਰੀ ਤੇ ਢੁਆਈ ਠੇਕੇਦਾਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਭਗ 3,04,880 ਮੀਟ੍ਰਿਕ ਟਨ ਕਣਕ ਦੀ ਸਰਕਾਰੀ ਖਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਮੰਡੀ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖਰੀਦੀ ਗਈ ਕਣਕ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਗਈ ਹੈ। ਇਸ ਦੇ ਨਾਲ ਹੀ ਕਣਕ ਦੀ ਲਿਫਟਿੰਗ ਅਤੇ ਸਟੋਰੇਜ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਹਰ ਮੰਡੀ ਵਿੱਚ ਖਰੀਦ ਏਜੰਸੀਆਂ ਦੇ ਇੰਸਪੈਕਟਰ ਅਤੇ ਹੋਰ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਅਤੇ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 65 ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਨਿਰਧਾਰਤ ਕੀਤਾ ਗਿਆ ਹੈ।
ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ। ਇਸੇ ਤਰ੍ਹਾਂ ਮਜ਼ਦੂਰ ਅਤੇ ਢੁਆਈ ਠੇਕੇਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਲਈ ਪ੍ਰਚੁਰ ਮਜ਼ਦੂਰਾਂ ਅਤੇ ਆਵਾਜਾਈ ਦੇ ਸਾਧਨਾਂ ਦੀ ਉਪਲਬਧਤਾ ਬਣਾਈ ਰੱਖਣ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਨਗ੍ਰੇਨ, ਮਾਰਕਫੈਡ, ਵੇਅਰਹਾਊਸ, ਪਨਸਪ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਸੌਂਪੀਆਂ ਮੰਡੀਆਂ ਵਿੱਚ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਪਖਾਨਿਆਂ ਸਮੇਤ ਹੋਰ ਬੁਨਿਆਦੀ ਸੁਵਿਧਾਵਾਂ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਨਿਰਧਾਰਤ ਨਮੀ ਵਾਲੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪ੍ਰੀਤ ਕਮਲ ਸੂਦ, ਜ਼ਿਲ੍ਹਾ ਮੰਡੀ ਅਫ਼ਸਰ ਗੁਰਕਿਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
error: copy content is like crime its probhihated