Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਕਣਕ ਸੜਕੇ ਸੁਆਹ,ਪੀੜਤਾਂ ਨੂੰ ਮੁਆਵਜਾ ਦਿੱਤਾ ਜਾਵੇ : ਮੱਟੂ 

ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਕਣਕ ਸੜਕੇ ਸੁਆਹ,ਪੀੜਤਾਂ ਨੂੰ ਮੁਆਵਜਾ ਦਿੱਤਾ ਜਾਵੇ : ਮੱਟੂ 

ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਕਣਕ ਸੜਕੇ ਸੁਆਹ, ਪੀੜਤਾਂ ਨੂੰ ਮੁਆਵਜਾ ਦਿੱਤਾ ਜਾਵੇ : ਮੱਟੂ 

ਗੜਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਪਿਛਲੀ ਰਾਤ ਕਰੀਬ ਸਵਾ ਅੱਠ ਵਜੇ ਪਿੰਡ ਗੜੀ ਮੱਟੋਂ ਦੀ ਮੱਟੋਂ ਪੱਤੀ ਵਿੱਚ ਸੁਰਿੰਦਰ ਸਿੰਘ ਮੱਟੂ ਪੁੱਤਰ ਦਰਸ਼ਨ ਸਿੰਘ ਦੀ ਕਰੀਬ ਪੰਜ ਕਨਾਲ ਖੜੀ ਕਣਕ ਦੀ ਫਸਲ, ਦਿਲਬਾਗ ਸਿੰਘ ਪੁੱਤਰ ਮੰਗਤਾ ਦਾ ਕਰੀਬ ਇੱਕ ਏਕੜ ਨਾੜ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਸੜਕੇ ਸੁਆਹ ਹੋ ਗਈ।ਰਾਤ ਗੜੀ ਮੱਟੋਂ, ਭੰਮੀਆਂ, ਸਦਰਪੁਰ, ਸ਼ਾਹਪੁਰ, ਖਾਨਪੁਰ ਦੇ ਹਿੰਮਤੀ ਲੋਕਾਂ ਨੇ ਟਰੈਕਟਰਾਂ, ਛਾਪਿਆ ਨਾਲ, ਪਾਣੀ ਨਾਲ ਅੱਗ ਤੇ ਕਾਬੂ ਪਾਇਆ।ਮੌਕੇ ਤੇ ਪੁਲਿਸ ਅਧਿਕਾਰੀ, ਮਾਲ ਮਹਿਕਮੇ ਦੇ ਅਧਿਕਾਰੀ, ਸਾਢੇ ਨੌ ਵਜੇ ਹੁਸ਼ਿਆਰਪੁਰ ਤੋਂ ਫਾਇਰ ਬ੍ਗੇਡ ਦੀ ਗੱਡੀ ਵੀ ਪਹੁੰਚ ਗਈ, ਉਦੋਂ ਤੱਕ ਅੱਗ ਬੁੱਝ ਚੁੱਕੀ ਸੀ।ਅੱਜ ਮਾਲ ਮਹਿਕਮੇ ਦੇ ਪਟਵਾਰੀ ਸੁਖਵਿੰਦਰ ਸਿੰਘ ਨੇ ਮੌਕੇ ਤੇ ਰਿਪੋਰਟ ਬਣਾਈ, ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਤੁਰੰਤ ਮੁਆਵਜਾ ਦੀ ਮੰਗ ਕੀਤੀ, ਉਥੇ ਗੜਸ਼ੰਕਰ ਸਬ ਡਵੀਜਨ ਵਿਚ ਫਾਇਰ ਬਰਗੇਡ ਦਾ ਪੱਕਾ ਸਟੇਸ਼ਨ ਬਣਾਉਣ ਦੀ ਮੰਗ ਕੀਤੀ, ਢਿੱਲੀਆਂ ਬਿਜਲੀ ਦੀਆਂ ਤਾਰਾਂ ਦਾ ਪ੍ਬੰਧ ਕੀਤਾ ਜਾਵੇ ਅਤੇ ਲੋਕ ਸਿਗਰਟ, ਬੀੜੀ ਨਾ ਪੀਣ ਦੀ ਅਪੀਲ ਕੀਤੀ।ਇਸ ਮੌਕੇ ਨੰਬਰਦਾਰ ਜਸਵੀਰ ਸਿੰਘ, ਜੁਝਾਰ ਸਿੰਘ ਮੱਟੂ ਸਰਪੰਚ, ਦਿਲਬਾਗ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਮੋਹਨ ਸਿੰਘ, ਬਲਜਿੰਦਰ ਸਿੰਘ, ਬਲਵੀਰ ਸਿੰਘ, ਸੁਖਵੀਰ ਸਿੰਘ ਅਤੇ ਹੋਰ ਹਾਜਰ ਸਨ।