Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਇੰਕਲਾਬ ਮੋਰਚਾ ਪੰਜਾਬ ਵੱਲੋਂ ਕਾਰਗਿਲ ਵਿਜੇ ਦਿਵਸ ਦੀ ਲੋਕਾਂ ਨੂੰ ਵਧਾਈ ਦਿੰਦੇ ਹੋਏ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਇੰਕਲਾਬ ਮੋਰਚਾ ਪੰਜਾਬ ਵੱਲੋਂ ਕਾਰਗਿਲ ਵਿਜੇ ਦਿਵਸ ਦੀ ਲੋਕਾਂ ਨੂੰ ਵਧਾਈ ਦਿੰਦੇ ਹੋਏ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਇੰਕਲਾਬ ਮੋਰਚਾ ਪੰਜਾਬ ਵੱਲੋਂ ਕਾਰਗਿਲ ਵਿਜੇ ਦਿਵਸ ਦੀ ਲੋਕਾਂ ਨੂੰ ਵਧਾਈ ਦਿੰਦੇ ਹੋਏ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪਠਾਨਕੋਟ 26 ਜੁਲਾਈ (ਤਰੁਣ, ਅਵਿਨਾਸ਼, ਰੋਹਿਤ )  : ਅੱਜ ਇੰਕਲਾਬ ਮੋਰਚਾ ਪੰਜਾਬ ਦੇ ਪ੍ਰਧਾਨ ਅਮਿਤ ਅਗਰਵਾਲ ਦੇ ਦਿਸ਼ਾਂਨਿਰਦੇਸ਼ਾਂ ਤੇ ਕਾਰਗਿਲ ਵਿਜੇ ਦਿਵਸ ਦੀ 23ਵੀਂ ਵਰੇਗੰਢ ਮੌਕੇ ਯੂਥ ਪ੍ਰਧਾਨ ਅਨਮੋਲ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮੋਰਚੇ ਦੇ ਸੂਬਾ ਮੁੱਖ ਸਕੱਤਰ ਡਾ.ਐਮ.ਐਸ.ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਮੋਰਚਾ ਦੇ ਵਰਕਰਾਂ ਵੱਲੋਂ ਕਾਰਗਿਲ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸਕੱਤਰ ਡਾ.ਐਮ.ਐਸ.ਘੁੰਮਣ ਨੇ ਕਿਹਾ ਕਿ ਪੂਰਾ ਦੇਸ਼ ਅੱਜ ਇਸ ਦਿਨ ਨੂੰ ਕਾਰਗਿਲ ਵਿਜੇ ਦਿਵਸ ਦੀ 23ਵੀਂ ਵਰ੍ਹੇਗੰਢ ਵਜੋਂ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਕਲਾਬ ਮੋਰਚੇ ਨੇ ਸਭ ਤੋਂ ਪਹਿਲਾਂ ਉਨ੍ਹਾਂ 562 ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਕਾਰਗਿਲ ਜੰਗ ਵਿੱਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਦੇਸ਼ ਆਪਣੇ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਸੈਨਿਕਾਂ ਨੇ 600 ਤੋਂ ਵੱਧ ਪਾਕਿਸਤਾਨੀ ਸੈਨਿਕਾਂ ਅਤੇ ਘੁਸਪੈਠੀਆਂ ਨੂੰ ਮਾਰ ਕੇ ਮੁੜ ਤੋਂ ਟਾਈਗਰ ਹਿੱਲ ‘ਤੇ ਤਿਰੰਗਾ ਲਹਿਰਾਇਆ ਸੀ , ਉਨ੍ਹਾਂ ਨੂੰ ਆਪਣੇ ਬਹਾਦਰ ਸੈਨਿਕਾਂ ਦੀ ਬਹਾਦਰੀ ‘ਤੇ ਮਾਣ ਹੈ। ਉਨ੍ਹਾਂ ਨੇ ਕਾਰਗਿਲ ਵਿਜੇ ਦਿਵਸ ‘ਤੇ ਪੂਰੇ ਦੇਸ਼ਵਾਸੀਆਂ, ਖਾਸ ਕਰਕੇ ਫੌਜੀ ਪਰਿਵਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਦੀਪ ਸਿੰਘ, ਸਾਹਿਲ, ਅਮਿਤ, ਰੋਹਿਤ ਠਾਕੁਰ, ਪਵਨ ਕੁਮਾਰ, ਲੱਕੀ ਸੈਣੀ, ਪ੍ਰਿੰਸ ਆਦਿ ਹਾਜ਼ਰ ਸਨ।