Prime Punjab Times

Latest news
ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ
ADVERTISEMENT
You are currently viewing ਔਰਤਾਂ ਦੀ ਸੁਵਿਧਾ ਲਈ ਸਿਵਲ ਹਸਪਤਾਲ ਦੇ ਬਾਹਰ ਪਿੰਕ ਪਖਾਨਾ ਸ਼ੁਰੂ

ਔਰਤਾਂ ਦੀ ਸੁਵਿਧਾ ਲਈ ਸਿਵਲ ਹਸਪਤਾਲ ਦੇ ਬਾਹਰ ਪਿੰਕ ਪਖਾਨਾ ਸ਼ੁਰੂ

ਹੁਸ਼ਿਆਰਪੁਰ (ਬਿਊਰੋ) 

ਕੈਬਨਿਟ ਮੰਤਰੀ ਜਿੰਪਾ ਨੇ ਕੀਤਾ ਔਰਤਾਂ ਨੂੰ ਸਮਰਪਿਤ

12 ਲੱਖ 74 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਪਿੰਕ ਪਖਾਨੇ ’ਚ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ, ਚੇਜਿੰਗ ਰੂਮ, ਫੀਡਿੰਗ ਰੂਮ ਦੀ ਵੀ ਹੋਵੇਗੀ ਸੁਵਿਧਾ

14 ਮਾਰਚ: ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬਾਹਰ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਔਰਤਾਂ ਦੀ ਸੁਵਿਧਾ ਲਈ ਪਿੰਕ ਪਖਾਨਾ ਸ਼ੁਰੂ ਕੀਤਾ ਗਿਆ ਹੈ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਪਿੰਕ ਪਖਾਨੇ ਨੂੰ ਔਰਤਾਂ ਨੂੰ ਸਮਰਪਿਤ ਕਰਦੇ ਹੋਏ ਦੱਸਿਆ ਕਿ ਹਸਪਤਾਲ ਵਿਚ ਆਉਣ ਵਾਲੀਆਂ ਔਰਤਾਂ ਨੂੰ ਇਸ ਦਾ ਕਾਫ਼ੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਕਾਫ਼ੀ ਗਿਣਤੀ ਵਿਚ ਔਰਤਾਂ ਆਉਂਦੀਆਂ ਹਨ ਅਤੇ ਪਿੰਕ ਪਖਾਨਾ ਸਮੇਂ ਦੀ ਮੁੱਖ ਮੰਗ ਸੀ, ਜਿਸ ਨਾਲ ਸਾਰੀਆਂ ਔਰਤਾਂ ਨੂੰ ਨਾਗਰਿਕ ਸੁਵਿਧਾਵਾਂ ਮਿਲ ਸਕਣਗੀਆਂ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ 12 ਲੱਖ 74 ਹਜ਼ਾਰ ਰੁਪਏ ਦੀ ਲਾਗਤ ਨਾਲ ਔਰਤਾਂ ਲਈ ਜਿਥੇ ਪਿੰਕ ਪਖਾਨਾ ਬਣਾਇਆ ਗਿਆ ਹੈ, ਉਥੇ ਇਸ ਦੀ ਬੈਕਸਾਈਡ ਪੁਰਸ਼ਾਂ ਲਈ ਵੀ ਪਖਾਨੇ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਦਾ ਲੋਕਾਂ ਨੂੰ ਕਾਫ਼ੀ ਲਾਭ ਪਹੁੰਚੇਗਾ। ਪਿੰਕ ਪਖਾਨੇ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪਿੰਕ ਪਖਾਨੇ ਵਿਚ ਔਰਤਾਂ ਲਈ ਵਿਸ਼ੇਸ਼ ਸੈਨੇਟਰੀ ਨੈਪਕਿਨ ਮਸ਼ੀਨ ਲੱਗੀ ਹੈ, ਜਿਸ ਵਿਚ ਨੈਪਕਿਨ ਕੱਢਿਆ ਜਾ ਸਕੇਗਾ ਅਤੇ ਇਸਤੇਮਾਲ ਕੀਤੇ ਗਏ ਨੈਪਕਿਨ ਨੂੰ ਨਸ਼ਟ ਕਰਨ ਵਾਲੀ ਮਸ਼ੀਨ ਵਿਚ ਪਾ ਕੇ ਨਸ਼ਟ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਚੇਜਿੰਗ ਰੂਮ, ਫੀਡਿੰਗ ਰੂਮ ਦੀ ਵੀ ਸੁਵਿਧਾ ਪਿੰਕ ਪਖਾਨੇ ਵਿਚ ਉਪਲਬੱਧ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਕ ਪਖਾਨਾ ਖੁੱਲ੍ਹਣ ਨਾਲ ਭੀੜ-ਭਾੜ ਵਾਲੇ ਸਥਾਨ ’ਤੇ ਔਰਤਾਂ ਨੂੰ ਇਕ ਸੁਰੱਖਿਅਤ ਸਥਾਨ ਮਿਲ ਗਿਆ ਹੈ, ਜਿਥੇ ਹੁਣ ਔਰਤਾਂ ਬਿਨ੍ਹਾਂ ਸੰਕੋਚ ਦੇ ਇਸ ਦੀ ਵਰਤੋਂ ਕਰ ਸਕਣਗੀਆਂ। ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਐਸ.ਐਮ.ਓ. ਡਾ. ਸਵਾਤੀ, ਐਕਸੀਅਨ ਕੁਲਦੀਪ ਸਿੰਘ, ਜੇ.ਈ ਪਵਨ ਭੱਟੀ ਤੋਂ ਇਲਾਵਾ ਹੋਰ  ਪਤਵੰਤੇ ਵੀ ਮੌਜੂਦ ਸਨ।