Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੰਤੋਸ਼ ਕਟਾਰੀਆ ਦੀ ਜਿੱਤ ਵਿੱਚ ਆਪ ਵਰਕਰਾਂ, ਸਮਰਥਕਾਂ ਤੇ ਲੋਕਾਂ ਨੇ ਮਨਾਈ ਖੁਸ਼ੀ  

ਸੰਤੋਸ਼ ਕਟਾਰੀਆ ਦੀ ਜਿੱਤ ਵਿੱਚ ਆਪ ਵਰਕਰਾਂ, ਸਮਰਥਕਾਂ ਤੇ ਲੋਕਾਂ ਨੇ ਮਨਾਈ ਖੁਸ਼ੀ  

ਕਾਠਗੜ੍ਹ, (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਚੋਣਾਂ 2022  ਵਿੱਚ ਆਮ ਆਦਮੀ ਪਾਰਟੀ ਨੂੰ ਹਾਸਲ ਹੋਈ ਬੰਪਰ ਜਿੱਤ ਨਾਲ ਆਪ ਦੇ ਵਰਕਰਾਂ, ਸਮਰਥਕਾਂ ਤੇ ਲੋਕਾਂ ਵੱਲੋਂ ਖ਼ੁਸ਼ੀ ਵਿੱਚ ਜਸ਼ਨ ਮਨਾਉਂਦੇ  ਹੋਏ ਇਕ ਦੂਜੇ ਦੇ ਮੂੰਹ ਮਿੱਠੇ ਕਰਵਾਏ ਜਾ ਰਹੇ ਹਨ । ਬਲਾਚੌਰ ਤੋਂ ਆਪ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਸੰਤੋਸ਼ ਕਟਾਰੀਆ ਦੀ ਜਿੱਤ ਦੀ ਖੁਸ਼ੀ ਵਿਚ ਹਲਕੇ ਦੇ ਵੱਖ- ਵੱਖ ਪਿੰਡਾਂ ਵਿੱਚ ਵੱਖੋ ਵੱਖਰੇ ਢੰਗ ਨਾਲ ਖ਼ੁਸ਼ੀ ਮਨਾਈ ਜਾਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ । ਪਿੰਡ ਬਨਾਂ ਟੌਂਸਾ ਨਿਵਾਸੀਆਂ ਵੱਲੋਂ ਮਨਾਏ ਜਾ ਰਹੇ ਖੁਸ਼ੀ ਸਮਾਗਮ ਮੌਕੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪਹੁੰਚੀ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਜਿੱਤ ਦਾ ਸਿਹਰਾ ਵੋਟਰਾਂ ਨੂੰ ਦਿੰਦਿਆਂ ਕਿਹਾ ਕਿ ਇਹ ਜਿੱਤ  ਉਨ੍ਹਾਂ ਦੀ ਨਹੀਂ ਬਲਕਿ ਹਲਕਾ ਨਿਵਾਸੀਆਂ ਦੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਹਲਕੇ ਦੇ ਵਿਕਾਸ ਵੱਲ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਹੀ ਵੋਟਰ ਉਨ੍ਹਾਂ ਲਈ ਇਕ ਸਮਾਨ ਹਨ ਜਿਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਾ ਉਹ ਆਪਣਾ ਨਿੱਜੀ ਫਰਜ਼ ਸਮਝਣਗੇ । ਇਸ ਮੌਕੇ ਲੋਕਾਂ ਨੇ ਸ੍ਰੀਮਤੀ ਸੰਤੋਸ਼ ਕਟਾਰੀਆ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਫਿਰ ਲੱਡੂ ਵੰਡ ਕੇ ਸਭ ਦਾ ਮੂੰਹ ਮਿੱਠਾ ਕਰਵਾਇਆ।ਇਸੇ ਤਰ੍ਹਾਂ ਪਿੰਡ ਸੁੱਧਾ ਮਾਜਰਾ ਨਿਵਾਸੀਆਂ ਨੇ ਵੀ ਸ੍ਰੀਮਤੀ ਸੰਤੋਸ਼ ਕਟਾਰੀਆ ਦੀ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ ਅਤੇ ਜਸ਼ਨ ਮਨਾਏ ।