Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਦਾ ਇੱਕ ਵਫਦ ਡਿਪਟੀ ਕਮਿਸ਼ਨਰ  ਅਤੇ ਐਸ.ਐਸ.ਪੀ.ਹਸ਼ਿਆਰਪੁਰ ਨੂੰ ਮਿਲਿਆ

ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਦਾ ਇੱਕ ਵਫਦ ਡਿਪਟੀ ਕਮਿਸ਼ਨਰ  ਅਤੇ ਐਸ.ਐਸ.ਪੀ.ਹਸ਼ਿਆਰਪੁਰ ਨੂੰ ਮਿਲਿਆ

ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਦਾ ਇੱਕ ਵਫਦ ਡਿਪਟੀ ਕਮਿਸ਼ਨਰ  ਅਤੇ ਐਸ.ਐਸ.ਪੀ. ਹਸ਼ਿਆਰਪੁਰ ਨੂੰ ਮਿਲਿਆ

ਹੁਸ਼ਿਆਰਪੁਰ, 8 ਜੂਨ(ਬਿਊਰੋ) : ਬਲਵੀਰ ਸਿੰਘ ਸੈਣੀ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਆਫ ਇੰਡੀਆ ਦਾ ਇੱਕ ਵਫਦ ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ ਦੀ ਅਗਵਾਈ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਨੂੰ ਮਿਲਿਆ। ਦੋਵਾਂ ਹੀ ਸਖਸ਼ੀਅਤਾਂ ਨੂੰ ਜੱਥੇਬੰਦੀ ਦੀ ਕੀਤੀ ਨਵੀਂ ਚੋਣ ਦੇ ਅਹੁਦੇਦਾਰਾਂ ਦੀ ਸੂਚੀ ਸੌਪੀ ਤੇ ਅਹੁਦੇਦਾਰਾਂ ਦੀ ਜਾਣਪਛਾਣ ਵੀ ਕਰਾਈ ਗਈ ਅਤੇ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ।ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਆਫ ਇੰਡੀਆ ਪੰਜਾਬ ਵੱਲੋਂ ਦਿੱਤੇ ਜਾ ਰਹੇ ਇਸ ਮੰਗ ਪੱਤਰ ਵਿੱਚ ਪੱਤਰਕਾਰ ਭਾਈਚਾਰੇ ਅਤੇ ਸਮਾਜ ਤੇ ਵਾਤਾਵਰਣ ਸੁਰੱਖਿਆ ਦੇ ਵਡੇਰੇ ਹਿੱਤਾਂ ਲਈ ਮੰਗਾਂ ਰੱਖੀਆਂ ਗਈਆਂ।ਜਿਸ ਵਿੱਚ ਪੰਜਾਬ ਅੰਦਰ ਲਾਡੋਵਾਲ ਟੋਲ ਪਲਾਜ਼ਾ ਸਮੇਤ ਸਮੂੰਹ ਨੈਸ਼ਨਲ ਹਾਈਵੇ ਤੇ ਲੱਗੇ ਟੋਲ ਪਲਾਜਿਆਂ ਤੇ ਪੱਤਰਕਾਰ ਭਾਈਚਾਰੇ ਨੂੰ ਟੋਲ ਮਾਫ ਕਰਨ,ਜਿਨ੍ਹਾਂ ਪੱਤਰਕਾਰਾਂ ਦੇ ਜਦ ਤੱਕ ਪੀਲੇ ਕਾਰਡ ਨਹੀਂ ਬਣਦੇ, ਉਨ੍ਹਾਂ ਨੂੰ ਅਖ਼ਬਾਰਾਂ ਤੇ ਚੈਨਲਾਂ ਵੱਲੋਂ ਜਾਰੀ ਕੀਤੇ ਅਧਿਕਾਰਤ ਅਡੈਂਟੀਕਾਰਡ ਦੇ ਆਧਾਰ ਤੇ ਟੋਲ ਪਲਾਜ਼ਾ ਬਿਨਾਂ ਵਿਤਕਰੇ ਤੋਂ ਮੁਆਫ਼ ਕਰਨ,ਸਮੂਹ ਪੱਤਰਕਾਰਾਂ ਨੂੰ ਕੋਰੋਨਾ ਕਾਲ ਵਿੱਚ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਸਿਹਤ ਅਤੇ ਪੁਲਸ ਕਰਮਚਾਰੀਆਂ ਦੀ ਤਰ੍ਹਾਂ ਕੋਰੋਨਾ ਯੋਧੇ ਵਜੋਂ ਮਾਨਤਾ ਦਿੰਦਿਆਂ ਸਰਟੀਫਿਕੇਟ ਦੇ ਕੇ ਸਨਮਾਨਤ ਕਰਨ,ਖ਼ਤਰਨਾਕ ਅਤੇ ਹੰਗਾਮੀ ਹਾਲਤ ਵਿੱਚ ਵੀ ਪੱਤਰਕਾਰਾਂ ਵੱਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਫਰੰਟ ਲਾਈਨ ਵਰਕਰ ਵਜੋਂ ਮਾਨਤਾ ਦੇਣ, ਬਿਨਾਂ ਵਿਤਕਰੇ ਦੇ ਮੈਡੀਕਲ ਸਹੁਲਤ ਅਤੇ ਇੰਸ਼ੋਰੈਂਸ ਕਰਕੇ ਇਸ ਵਿੱਚ ਪਰਿਵਾਰਕ ਮੈਂਬਰਾਂ ਨੂੰ ਵੀ ਕਵਰ ਕਰਨ,ਪਾਣੀ ਦੇ ਡਿੱਗਦੇ ਪੱਧਰ ਅਤੇ ਪਾਣੀ ਦੀ ਮਹੱਤਤਾ ਨੂੰ ਸਮਝਦਿਆਂ ਸ਼ਹਿਰ ਵਾਸੀਆਂ ਵਲੋਂ ਕੀਤੀ ਜਾ ਰਹੀਂ ਨਾਜਾਇਜ਼ ਵਰਤੋਂ ਤੇ ਤੁਰੰਤ ਰੋਕ ਲਾਉਣ ਅਤੇ ਬਣਦੀ ਸਖਤ ਕਾਰਵਾਈ ਕਰਨ,ਖੇਤਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਅੱਗਾਂ ਲਾ ਕੇ ਪੌਦਿਆਂ ਨੂੰ ਸਾੜਨ ਤੇ ਵਾਤਾਵਰਣ ਨੂੰ ਮਲੀਨ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਖਿਲਾਫ ਵੀ ਵਿਭਾਗੀ ਕਾਰਵਾਈ ਕਰਨ,ਸੜਕਾਂ ਦੇ ਕਿਨਾਰਿਆਂ ਤੇ ਕੀਤੇ ਜਾ ਰਹੇ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ਿਆਂ ਅਤੇ ਰੇਹੜੀਆਂ ਕਾਰਨ ਟਰੈਫਿਕ ਵਿੱਚ ਪੈ ਰਹੇ ਵਿਘਨ ਨੂੰ ਤੁਰੰਤ ਰੋਕਣ,ਭੰਗੀ ਚੋਅ ਤੋਂ ਲੈ ਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌੰਕ ਅਤੇ ਪਿੱਪਲਾਂਵਾਲਾ ਤੱਕ ਸੜਕ ਦੇ ਦੋਨੋਂ ਪਾਸੇ ਬਣਾਏ ਡਰੇਨੇਜ ਨੂੰ ਡੰਪ ਵਜੋਂ ਵਰਤਣ ਵਾਲੇ ਅਤੇ ਸਰਵਿਸ ਲੇਨ ਨੂੰ ਆਪਣੇ ਕਾਰੋਬਾਰ ਲਈ ਨਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਪ੍ਰਸ਼ਾਸਕੀ ਕਾਰਵਾਈ ਕਰਨ ਅਤੇ ਡ੍ਰੇਨੇਜ਼ ਦੀ ਬਾਰਿਸ਼ ਤੋਂ ਪਹਿਲਾਂ ਪਹਿਲਾਂ ਸਫਾਈ ਕਰਨ ਦੀਆਂ ਮੰਗਾਂ ਸ਼ਮਿਲ ਸਨ। ਡਿਪਟੀ ਕਮਿਸ਼ਨਰ ਅਤੇ ਜ਼ਿਲਾ ਪੁਲਿਸ ਮੁਖੀ ਨੇ ਵਿਸ਼ਵਾਸ਼ ਦਿੱਤਾ ਕਿ ਉਨ੍ਹਾਂ ਦੇ ਪੱਧਰ ਤੇ ਹੱਲ ਕਰਨ ਵਾਲੀਆਂ ਮੰਗਾਂ ਨੂੰ ਉਹ ਹੱਲ ਕਰਨਗੇ ਅਤੇ ਪੰਜਾਬ ਸਰਕਾਰ ਦੇ ਪੱਧਰ ਦੀਆਂ ਮੰਗਾਂ ਉਹ ਸਰਕਾਰ ਨੂੰ ਸਿਫਰਸ਼ਾ ਸਹਿਤ ਭੇਜ ਦੇਣਗੇ। ਇਸ ਮੌਕੇ ਵਫਦ ਵਿੱਚ ਜੱਥੇਬੰਦੀ ਦੇ ਸਰਪ੍ਰਸਤ ਵਿਨੋਦ ਕੌਸ਼ਲ, ਮੁੱਖ ਸਲਾਹਕਾਰ ਤਰਸੇਮ ਦਿਵਾਨਾ, ਸੀਨੀਅਰ ਮੀਤ ਪ੍ਰਧਾਨ ਸੁਨੀਲ ਲਾਖਾ, ਉਪ-ਚੇਅਰਮੈਨ ਗੁਰਬਿੰਦਰ ਸਿੰਘ ਪਲਾਹਾ, ਜਿਲ੍ਹਾ ਪ੍ਰਧਾਨ ਵਿਕਾਸ ਸੂਦ, ਕਾਰਜਕਾਰੀ ਮੈਬਰ ਹਰਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਹੀਰ ਸ਼ਾਮਲ ਸਨ।

ਕੈਪਸ਼ਨ : ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਆਫ ਇੰਡੀਆ ਦਾ ਇੱਕ ਵਫਦ ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ ਦੀ ਅਗਵਾਈ ਵਿੱਚ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੂੰ ਮੰਗ ਪੱਤਰ ਸੌੰਪਦਾ ਹੋਇਆ

error: copy content is like crime its probhihated