Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 12 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ਕਾਲਾ ਮੋਤੀਆ (ਗਲੋਕੋਮਾਂ) ਹਫਤਾ

12 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ਕਾਲਾ ਮੋਤੀਆ (ਗਲੋਕੋਮਾਂ) ਹਫਤਾ

ਹੁਸ਼ਿਆਰਪੁਰ 7 ਮਾਰਚ (ਬਿਊਰੋ) : ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫਤਾ ਮਨਾਇਆ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿੱਚ ਕਈ ਲੱਖ ਲੋਕ ਕਾਲਾ ਮੋਤੀਆ ਤੋਂ ਪੀੜਤ ਹਨ ਅਤੇ ਇਸ ਦੇ ਬਰਾਬਰ ਜਾਂ ਇਸ ਤੋਂ ਜਿਆਦਾ ਸੰਖਿਆ ਵਿੱਚ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੈ ਕਿ ਉਨਾਂ ਨੂੰ ਇਹ ਸਮੱਸਿਆ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਵਿੱਚ ਅੱਖ ਦੇ ਅੰਦਰ ਦਾ ਦਬਾਅ ਅੱਖ ਵਿੱਚ ਨਜ਼ਰ ਸਬੰਧੀ ਨਸਾਂ ਨੂੰ ਹਾਨੀ ਪਹੁੰਚਾਉਣ ਦਾ ਕਾਰਣ ਬਣਦੇ ਹੋਏ ਵਧਦਾ ਹੈ। ਨਜ਼ਰ ਲਗਾਤਾਰ ਘੱਟਦੀ ਰਹਿੰਦੀ ਹੈ ਅਤੇ ਜੇ ਇਸਦਾ ਇਲਾਜ ਨਹੀਂ ਕੀਤਾ ਜਾਂਦਾ ਹੈ ਤਾਂ ਕਾਲਾ ਮੋਤੀਆ ਨਾਲ ਅੰਨਾਪਣ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਤੋਂ ਪੀੜਤ ਹੋਣ ਦੇ ਲੱਛਣ ਇਹ ਹੋ ਸਕਦੇ ਹਨ ਕਿ ਮਰੀਜ ਦੀ ਆਸੇ ਪਾਸੇ ਦੀ ਨਜ਼ਰ ਹੋਲੀ ਹੋਲੀ ਘੱਟਦੀ ਹੈ, ਨਜ਼ਰ ਧੁੰਦਲੀ, ਅੱਖਾਂ ਦਰਦ ਦੇ ਨਾਲ ਸਿਰਪੀੜ, ਰੋਸ਼ਨੀ ਦੇ ਆਲੇ ਦੁਆਲੇ ਰੰਗੀਨ ਛੱਲੇ ਜਾਂ ਗੋਲੇ ਜਾਂ ਪੜਨ ਵਾਲੀ ਐਨਕ ਦੇ ਸ਼ੀਸਿਆਂ ਵਿੱਚ ਨਿਰੰਤਰ ਤਬਦੀਲੀ ਹੋ ਸਕਦੀ ਹੈ। ਕਾਲਾ ਮੋਤੀਆ ਦਾ ਜਿਆਦਾ ਖਤਰਾ ਉਨਾਂ ਨੂੰ ਹੁੰਦਾ ਹੈ ਜੋ ਚਾਲੀ ਸਾਲ ਤੋਂ ਜਿਆਦਾ ਉਮਰ ਦੇ, ਜਿੰਨਾਂ ਦੇ ਪਰਿਵਾਰ ਵਿੱਚ ਕਿਸੇ ਨੂੰ ਕਾਲਾ ਮੋਤੀਆ ਹੋਵੇ, ਨੇੜੇ ਦੀ ਨਜ਼ਰ ਕਮਜੋਰ ਹੋਵੇ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਥਾਇਰਾਈਡ ਹੋਵੇ।

ਡਾ ਸੰਤੋਖ ਰਾਮ ਨੇ ਕਿਹਾ ਕਿ ਕਾਲਾ ਮੋਤੀਆ ਦੇ ਕਾਰਣ ਨਜ਼ਰ ਦੀ ਹਾਨੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ ਜੇ ਬਿਮਾਰੀ ਦੀ ਜਲਦ ਪਹਿਚਾਣ ਹੋ ਜਾਂਦੀ ਹੈ ਅਤੇ ਜਲਦ ਇਲਾਜ ਸ਼ੁਰੂ ਹੋ ਜਾਂਦਾ ਹੈ। ਉਨਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਲਗਾਤਾਰ ਜਾਂਚ ਕਰਵਾਉਣ ਨਾਲ ਹੀ ਪਤਾ ਲਗਾਇਆ ਜਾਂਦਾ ਹੈ।ਉਨ੍ਹਾਂ ਦਸਿਆ ਕਿ ਇਸ ਹਫਤੇ ਦੌਰਾਨ ਸਿਹਤ ਸੰਸਥਾਵਾਂ ਤੇ ਜਾਗਰੂਕਤਾ ਕੈਂਪ ਅਤੇ ਜਾਂਚ ਕੈਂਪ ਲਗਾਏ ਜਾਣਗੇ। ਇਸ ਮੌਕੇ ਤੇ ਸਹਾਦੲਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਸਿਵਲ ਹਸਪਤਾਲ ਡਾ. ਜ਼ਸਵਿੰਦਰ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਮਨਦੀਪ ਕੌਰ, ਸੰਜੀਵ ਲੂਥਰਾ, ਰਮਨੀਕ ਕੌਰ, ਸੁਰਿੰਦਰ ਸਿੰਘ, ਸੁਖਦੇਵ ਸਿੰਘ ਆਦਿ ਹਾਜਰ ਸਨ।