Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਵਿਸ਼ਵ ਵਾਤਾਵਰਣ ਦਿਵਸ – ਡਿਪਟੀ ਕਮਿਸ਼ਨਰ ਨੇ ਕਿਡਜ਼ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਸ਼ਵ ਵਾਤਾਵਰਣ ਦਿਵਸ – ਡਿਪਟੀ ਕਮਿਸ਼ਨਰ ਨੇ ਕਿਡਜ਼ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਹੁਸ਼ਿਆਰਪੁਰ, 5 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

: ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੱਜ ਮਾਸਟਰਮਾਈਂਡ ਇੰਸਟੀਚਿਊਟ ਵੱਲੋਂ ਇਕ ਕਿਡਜ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਕੁਦਰਤ ਦੀ ਰੱਖਿਆ ਕਰਨਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਜਿਹੇ ਉਪਾਅ ਅਪਣਾਉਣੇ ਚਾਹੀਦੇ ਹਨ ਜੋ ਵਾਤਾਵਰਨ ਅਨੁਕੂਲ ਹੋਵੇ।

    ਉਨ੍ਹਾਂ ਰੁੱਖ ਲਗਾਉਣ ਅਤੇ ਸਾਈਕਲਿੰਗ ਨੂੰ ਵਾਤਾਵਰਨ ਸੁਧਾਰ ਦੇ ਦੋ ਪ੍ਰਭਾਵਸ਼ਾਲੀ ਤਰੀਕੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੌਦੇ ਨਾ ਸਿਰਫ਼ ਆਕਸੀਜਨ ਪ੍ਰਦਾਨ ਕਰਦੇ ਹਨ ਬਲਕਿ ਵਾਤਾਵਰਨ ਸੰਤੁਲਨ ਬਣਾਈ ਰੱਖਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸੇ ਤਰ੍ਹਾਂ ਸਾਈਕਲਿੰਗ ਨਾ ਸਿਰਫ਼ ਪ੍ਰਦੂਸ਼ਣ ਘਟਾਉਣ ਵਿਚ ਮਦਦ ਕਰਦੀ ਹੈ ਬਲਕਿ ਇਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦਾ ਇਕ ਸ਼ਕਤੀਸ਼ਾਲੀ ਸਾਧਨ ਵੀ ਹੈ।
ਡਿਪਟੀ ਕਮਿਸ਼ਨਰ ਨੇ ਮਾਸਟਰਮਾਈਂਡ ਇੰਸਟੀਚਿਊਟ ਦੇ ਮੁਖੀ ਮਨੀ ਗੋਗੀਆ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਵਾਤਾਵਰਨ ਸੁਰੱਖਿਆ ਦੀ ਮਹੱਤਤਾ ਨੂੰ ਸਮਝਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਕੁਦਰਤ ਪ੍ਰਤੀ ਜਾਗਰੂਕਤਾ ਵਧਾਉਂਦੀਆਂ ਹਨ ਅਤੇ ਉਹ ਬਚਪਨ ਤੋਂ ਹੀ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਸਟਰਮਾਈਂਡ ਇੰਸਟੀਚਿਊਟ ਦੇ ਡਾਇਰੈਕਟਰ ਅਤੇ ਸਮਾਜ ਸੇਵਕ ਮਨੀ ਗੋਗੀਆ ਵੱਲੋਂ ਸ਼ੁਰੂ ਕੀਤੀ ਗਈ ਫੈਸ਼ਨ ਬੈਗ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਇਹ ਸਾਈਕਲ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘਦੀ ਹੋਈ ਮਾਸਟਰਮਾਈਂਡ ਇੰਸਟੀਚਿਊਟ ਵਿਖੇ ਸਮਾਪਤ ਹੋਈ। ਇਸ ਮੌਕੇ ਸਮਾਈਲ ਫਾਊਂਡੇਸ਼ਨ ਤੋਂ ਅਤੁਲ ਜੈਰਥ, ਸਮਾਜ ਸੇਵਿਕਾ ਸੁਨੀਤਾ ਗੋਗੀਆ ਅਤੇ ਹੋਲੀ ਹਾਰਟ ਸਕੂਲ ਦੇ ਅਧਿਆਪਕ ਮੌਜੂਦ ਸਨ।

error: copy content is like crime its probhihated