Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੀਨੀਅਰ ਮੈਡੀਕਲ ਅਫ਼ਸਰ ਡਾ.ਬਿੰਦੂ ਗੁਪਤਾ ਦੀ ਅਗਵਾਈ ਹੇਠ ਸੀ ਐਚ ਸੀ ਘਰੋਟਾ ਵਿਚ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਸੀਨੀਅਰ ਮੈਡੀਕਲ ਅਫ਼ਸਰ ਡਾ.ਬਿੰਦੂ ਗੁਪਤਾ ਦੀ ਅਗਵਾਈ ਹੇਠ ਸੀ ਐਚ ਸੀ ਘਰੋਟਾ ਵਿਚ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਦੀ ਅਗਵਾਈ ਹੇਠ ਸੀ ਐਚ ਸੀ ਘਰੋਟਾ ‘ਚ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਪਠਾਨਕੋਟ 17 ਮਈ (ਅਵਿਨਾਸ਼ ਸ਼ਰਮਾ) : ਅੱਜ ਸੀ ਐਚ ਸੀ ਘਰੋਟਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਿੰਦੂ ਗੁਪਤਾ ਦੀ ਅਗਵਾਈ ਵਿੱਚ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ ਇਸ ਮੌਕੇ ਉਹਨਾਂ ਦੱਸਿਆ ਕਿ 17 ਮਈ ਨੂੰ ਹਰ ਸਾਲ ਸਾਰੀ ਦੁਨੀਆਂ ਵਿੱਚ ਹਾਈਪਰਟੈਨਸ਼ਨ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਵਿੱਚ ਇਸ ਦੀ ਸਥਿਤੀ ਬਾਰੇ ਜਾਗਰੂਕ ਕਰਨਾ ਅਤੇ ਇਸ ਦੇ ਉਪਾਵਾਂ ਦੀ ਪਾਲਣਾ ਕਰਨ ਹਿੱਤ ਲੋਕਾਂ ਨੂੰ ਉਤਸ਼ਾਹਿਤ ਕਰਨਾ ਹੈ।ਇਸ ਮੌਕੇ ਸ਼ਾਮਿਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਡਾਕਟਰ ਬਿੰਦੂ ਗੁਪਤਾ ਨੇ ਕਿਹਾ ਕਿ ਸਾਨੂੰ ਸਮੇਂ ਸਮੇਂ ਆਪਣਾ ਬਲੱਡ ਪਰੈਸ਼ਰ ਚੈਕ ਕਰਾਉਂਦੇ ਰਹਿਣਾ ਚਾਹੀਦਾ ਹੈ ਕਿਉਂਕਿ ਅੱਜ ਦੀ ਗ਼ੈਰ ਸਿਹਤਮੰਦ ਜੀਵਨ ਸ਼ੈਲੀ ਕਰਕੇ ਬਹੁਤੇ ਲੋਕਾਂ ਦਾ ਬਲੱਡ ਪਰੈਸ਼ਰ ਵੱਧ ਰਿਹਾ ਹੈ ।ਇਸ ਕਰਕੇ ਹੀ ਸਟਰੋਕ,ਹਾਰਟ ਅਟੈਕ ਅਤੇ ਗੁਰਦਿਆਂ ਦੀਆਂ ਬੀਮਾਰੀਆਂ ਵਿਚ ਵਾਧਾ ਹੋ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਲੱਡ ਪਰੈਸ਼ਰ ਮੁਫ਼ਤ ਚੈਕ ਕੀਤਾ ਜਾਂਦਾ ਹੈ ਅਤੇ ਇਸ ਦੀ ਦਵਾਈ ਮੁਫ਼ਤ ਦਿੱਤੀ ਜਾਂਦੀ ਹੈ। ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਦਵਾਈ ਸ਼ੁਰੂ ਕਰਨ ਤੋਂ ਬਾਅਦ ਦਵਾਈ ਖਾਣੀ ਛੱਡਣੀ ਨਹੀਂ ਚਾਹੀਦੀ। ਬਲੱਡ ਪਰੈਸ਼ਰ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਸੈਰ,ਕਸਰਤ ਜਾਂ ਯੋਗਾ ਆਦਿ ਕਰਨਾ ਚਾਹੀਦਾ ਹੈ।ਲੂਣ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਭੋਜਨ ਵਿੱਚ ਫਲ ਅਤੇ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਸਟਾਫ ਨਰਸ ਪੂਜਾ ਵੱਲੋਂ ਬਲੱਡ ਪਰੈਸ਼ਰ ਚੈਕ ਕੀਤਾ ਗਿਆ ਅਤੇ ਡਾਕਟਰ ਮਾਧਵੀ ਡੈਂਟਲ ਮੈਡੀਕਲ ਅਫ਼ਸਰ, ਡਾਕਟਰ ਪ੍ਰਿਆ ਮੈਡੀਕਲ ਅਫ਼ਸਰ, ਡਾਕਟਰ ਪ੍ਰੀਕਸ਼ਤ ਜਗੋਤਰਾ, ਭੁਪਿੰਦਰ ਸਿੰਘ ਹੈਲਥ ਇੰਸਪੈਕਟਰ ਆਦਿ ਹਾਜ਼ਰ ਸਨ।