Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ

ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ

ਗੜ੍ਹਸ਼ੰਕਰ / ਹੁਸ਼ਿਆਰਪੁਰ (ਪ੍ਰਾਈਮ ਪੰਜਾਬ ਟਾਈਮਜ਼) 

: ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਨੂੰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਰਜਨੀ ਨੇ ਅਮਰੀਕਾ ਦੇ ਬਹਮਿੰਘਮ ਵਿਚ ਹੋਈਆਂ ਇਨ੍ਹਾਂ ਖੇਡਾਂ ਵਿਚ 100 ਮੀਟਰ ਹਰਡਲਜ਼, 400 ਮੀਟਰ ਰੀਲੇਅ, 800 ਮੀਟਰ ਫਲੈਟ ਅਤੇ 100 ਮੀਟਰ ਰੀਲੇਅ ਵਿਚ ਸੋਨੇ ਦੇ ਤਗਮੇ ਜਿੱਤੇ। ਇਸ ਦੇ ਨਾਲ ਹੀ 400 ਮੀਟਰ ਹਰਡਲਜ਼ ਵਿਚ ਚਾਂਦੀ ਅਤੇ 100 ਮੀਟਰ ਤੇ 400 ਮੀਟਰ ਫਲੈਟ ਵਿਚ ਕਾਂਸੇ ਦੇ ਤਗਮੇ ਜਿੱਤ ਕੇ ਪੰਜਾਬ ਪੁਲਿਸ ਵਿਚ ਸੇਵਾ ਦੇ ਨਾਲ ਦੇਸ਼ ਦਾ ਨਾਮ ਰੋਸ਼ਨ ਕੀਤਾ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਪੰਜਾਬ ਦੀ ਧੀ ਰਜਨੀ ਨੇ ਨਾ ਸਿਰਫ ਆਪਣੇ ਮਾਪਿਆਂ ਅਤੇ ਭੈਣ-ਭਰਾ ਦਾ ਨਾਂਅ ਰੋਸ਼ਨ ਕੀਤਾ, ਸਗੋਂ ਪੂਰੇ ਗੜ੍ਹਸ਼ੰਕਰ ਹਲਕੇ ਅਤੇ ਪੰਜਾਬ ਦਾ ਵੀ ਸਿਰ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਰਜਨੀ ਵਾਂਗ ਹੋਰ ਧੀਆਂ ਅਤੇ ਨੌਜਵਾਨ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਨਾਲ ਖੜ੍ਹੀ ਹੈ ਅਤੇ ਹਰ ਪੱਧਰ ‘ਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇਗਾ।

ਡਿਪਟੀ ਸਪੀਕਰ ਨੇ ਕਿਹਾ ਕਿ ਰਜਨੀ ਵਾਂਗ ਜਿਹੜੇ ਬੱਚੇ ਖੇਡਾਂ ਰਾਹੀਂ ਆਪਣੀ ਕਾਬਲੀਅਤ ਦਾ ਪ੍ਰਮਾਣ ਦੇ ਰਹੇ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ ਤਾਂ ਜੋ ਉਹ ਅੱਗੇ ਵੱਧ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਵਿਸ਼ਵ ਪੱਧਰ ‘ਤੇ ਰੋਸ਼ਨ ਕਰ ਸਕਣ।

ਫੋਟੋ ਕੈਪਸ਼ਨ -ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਸਨਮਾਨ ਕਰਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ।