Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਚੋਣ ਡਿਊਟੀ ‘ਚ ਅਣਗਹਿਲੀ ਅਪਨਾਉਣ ਵਾਲੇ 71 ਮੁਲਾਜ਼ਮਾਂ ਵਿਰੁੱਧ ਐਫ ਆਈ ਆਰ ਦਰਜ ਕਰਵਾਉਣ ਲਈ ਵਿਭਾਗ ਮੁਖੀਆਂ ਨੂੰ ਲਿਖਿਆ : ਜ਼ਿਲ੍ਹਾ ਚੋਣ ਅਫ਼ਸਰ

ਚੋਣ ਡਿਊਟੀ ‘ਚ ਅਣਗਹਿਲੀ ਅਪਨਾਉਣ ਵਾਲੇ 71 ਮੁਲਾਜ਼ਮਾਂ ਵਿਰੁੱਧ ਐਫ ਆਈ ਆਰ ਦਰਜ ਕਰਵਾਉਣ ਲਈ ਵਿਭਾਗ ਮੁਖੀਆਂ ਨੂੰ ਲਿਖਿਆ : ਜ਼ਿਲ੍ਹਾ ਚੋਣ ਅਫ਼ਸਰ

– ਕਿਹਾ, ਚੋਣ ਅਮਲਾ ਗੰਭੀਰਤਾ ਨਾਲ ਨਿਭਾਵੇ ਆਪਣੀ ਜ਼ਿੰਮੇਵਾਰੀ, ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ   ਨਹੀਂ ਕੀਤੀ ਜਾਵੇਗੀ ਬਰਦਾਸ਼ਤ

–ਸਰਕਾਰੀ ਸਿਹਤ ਕੇਂਦਰਾਂ ਦੀ ਕੋਵਿਡ ਟੈਸਟਿੰਗ ਰਿਪੋਰਟ ਨੂੰ ਹੀ ਮਾਨਤਾ ਮਿਲੇਗੀ, ਜੇਕਰ ਜਾਅਲੀ ਦਸਤਾਵੇਜ਼ ਸਾਹਮਣੇ ਆਉਂਦੇ ਹਨ,ਤਾਂ ਸਬੰਧਤ ਹਸਪਤਾਲ /ਲੈਬ ਅਤੇ ਪ੍ਰਾਪਤ ਕਰਤਾ ‘ਤੇ ਦਰਜ ਕੀਤੀ ਜਾਵੇਗੀ ਐਫਆਈਆਰ 

ਹੁਸ਼ਿਆਰਪੁਰ, 28 ਜਨਵਰੀ (ਬਿਊਰੋ) : ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲੀ ਰਿਹਰਸਲ ਵਿਚ ਗੈਰਹਾਜ਼ਰ ਰਹੇ ਅਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਨ ਦੇਣ ਵਾਲੇ ਚੋਣ ਡਿਊਟੀ ‘ਤੇ ਲੱਗਾਏ 71 ਮੁਲਾਜ਼ਮਾਂ ਵਿਰੁੱਧ ਐਫ.ਆਈ.ਆਰ.  ਦਰਜ ਕਰਵਾਉਣ ਲਈ ਉਨ੍ਹਾਂ ਦੇ ਵਿਭਾਗ ਮੁਖੀਆਂ ਨੂੰ ਲਿਖਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਵਿੱਚ ਪੋਲਿੰਗ ਅਤੇ ਕਾਊਂਟਿੰਗ ਸਟਾਫ ਦੀ ਅਹਿਮ ਭੂਮਿਕਾ ਹੈ।  ਇਸ ਲਈ ਚੋਣ ਡਿਊਟੀ ਵਿੱਚ ਲੱਗਾ ਸਟਾਫ ਜ਼ਿੰਮੇਵਾਰੀ ਅਤੇ ਸੰਜੀਦਗੀ ਨਾਲ ਆਪਣੀ ਡਿਊਟੀ ਨਿਭਾਏ।

  ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਚੋਣਾਂ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਡਿਊਟੀ ਸਭ ਤੋਂ ਅਹਿਮ ਡਿਊਟੀਆਂ ਵਿੱਚੋਂ ਇੱਕ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਵਿਡ-19 ਦੀ ਟੈਸਟਿੰਗ ਰਿਪੋਰਟ ਸਿਰਫ਼ ਸਰਕਾਰੀ ਸਿਹਤ ਕੇਂਦਰਾਂ/ਲੈਬਾਂ ਤੋਂ ਹੀ ਯੋਗ ਮੰਨੀ ਜਾਵੇਗੀ। ਇਸ ਲਈ ਜਿਸ ਅਧਿਕਾਰੀ ਅਤੇ ਕਰਮਚਾਰੀ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਉਂਦੀ ਹੈ, ਉਸ ਨੂੰ ਸਰਕਾਰੀ ਸਿਹਤ ਕੇਂਦਰਾਂ ਦੀ ਰਿਪੋਰਟ ਸਬੰਧਤ ਅਧਿਕਾਰੀ ਨੂੰ ਸੌਂਪਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਰਿਪੋਰਟ ਜਾਅਲੀ ਪਾਈ ਗਈ ਤਾਂ ਸਬੰਧਤ ਲੈਬ ਦਾ ਲਾਇਸੈਂਸ ਰੱਦ ਕਰਕੇ ਲੈਬ ਅਤੇ ਫਰਜ਼ੀ ਰਿਪੋਰਟ ਪਾਉਣ ਵਾਲੇ ਮੁਲਾਜ਼ਮ ਖਿਲਾਫ ਐਫ.ਆਈ.ਆਰ.ਦਰਜ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਲੈਬ ਦੀ ਟੈਸਟਿੰਗ ਰਿਪੋਰਟ ਨੂੰ ਵੈਧ ਨਹੀਂ ਮੰਨਿਆ ਜਾਵੇਗਾ