Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing “ਯੇ ਪਬਲਿਕ ਹੈ ਸਬ ਜਾਣਦੀ ਹੈ” ਕਾਰਪੋਰੇਸ਼ਨ ਦੇ ਕੰਮਕਾਜ ’ਚ ਸੱਤਾਧਾਰੀ ਪਾਰਟੀ ਦੇ ਹਲਕਾ ਇੰਚਾਰਜਾਂ ਦੀ ਦਖਲਅੰਦਾਜ਼ੀ ਗੈਰ-ਕਾਨੂੰਨੀ : ਧਾਲੀਵਾਲ

“ਯੇ ਪਬਲਿਕ ਹੈ ਸਬ ਜਾਣਦੀ ਹੈ” ਕਾਰਪੋਰੇਸ਼ਨ ਦੇ ਕੰਮਕਾਜ ’ਚ ਸੱਤਾਧਾਰੀ ਪਾਰਟੀ ਦੇ ਹਲਕਾ ਇੰਚਾਰਜਾਂ ਦੀ ਦਖਲਅੰਦਾਜ਼ੀ ਗੈਰ-ਕਾਨੂੰਨੀ : ਧਾਲੀਵਾਲ

ਫਗਵਾੜਾ 31 ਅਕਤੂਬਰ (ਲਾਲੀ )

* ਪੁੱਛਿਆ : ਅਫਸਰਾਂ ਪਾਸੋਂ ਦੀਵਾਲੀ ਇਕੱਠੀ ਕਰਨਾ ਤਾਂ ਨਹੀਂ ਮਕਸਦ
* ਸਰਕਾਰੀ ਰਜਿਸਟਰ ‘ਚ ਇੰਦਰਾਜ ਲਈ ਕਾਰਵਾਈ ਦੀ ਕੀਤੀ ਮੰਗ

: ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੱਤਾ ਧਿਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਸੋਮਵਾਰ ਨੂੰ ਫਗਵਾੜਾ ਨਗਰ ਨਿਗਮ ਦਫਤਰ ਦੀ ਅਚਨਚੇਤ ਚੈਕਿੰਗ ਨੂੰ ਲੈ ਕੇ ਤਲਖ ਟਿੱਪਣੀ ਕਰਦਿਆਂ ਪੁੱਛਿਆ ਕਿ ਇਹ ਸਭ ਅਫਸਰਾਂ ’ਤੇ ਕਥਿਤ ਦਬਾਅ ਬਣਾਅ ਕੇ ਦੀਵਾਲੀ ਇਕੱਠੀ ਕਰਨ ਲਈ ਤਾਂ ਨਹੀਂ ਕੀਤਾ ਜਾ ਰਿਹਾ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਹ ਲੰਬੇ ਸਮੇਂ ਤੱਕ ਬਤੌਰ ਆਈ.ਏ.ਐਸ. ਨੌਕਰੀ ਕਰਦੇ ਰਹੇ ਹਨ ਅਤੇ 2019 ਤੋਂ ਲਗਾਤਾਰ ਸਿਆਸਤ ‘ਚ ਸਰਗਰਮ ਹਨ ਤੇ ਦੂਜੀ ਵਾਰ ਜਨਤਾ ਨੇ ਵਿਧਾਇਕ ਬਣਿਆ ਹੈ ਪਰ ਕਦੇ ਵੀ ਕਿਸੇ ਸਿਆਸਤਦਾਨ ਨੂੰ ਅਫ਼ਸਰ ਜਾਂ ਵਿਧਾਇਕ ਵਜੋਂ ਅਜਿਹਾ ਕਰਦੇ ਨਹੀਂ ਦੇਖਿਆ। ਕਿਉਂਕਿ ਅਜਿਹਾ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਹਨਾਂ ਨੇ ਕਿਹਾ ਕਿ ਜੋਗਿੰਦਰ ਮਾਨ ਤਿੰਨ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹਿਣ ਦੇ ਬਾਵਜੂਦ ਕੀ ਇੰਨਾ ਵੀ ਨਹੀਂ ਜਾਣਦੇ ਕਿ ਕਿਸੇ ਸਰਕਾਰੀ ਦਫ਼ਤਰ ਵਿੱਚ ਜਾ ਕੇ ਇਸ ਤਰ੍ਹਾਂ ਰਿਕਾਰਡ ਚੈੱਕ ਕਰਨ ਦਾ ਉਹਨਾਂ ਨੂੰ ਕੋਈ ਅਖਤਿਆਰ ਨਹੀਂ ਹੈ। ਕਾਂਗਰਸੀ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮਾਨ ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟੀਆ ਹਰਕਤਾਂ ਕਰਦੇ ਰਹੇ ਹਨ ਪਰ ਕੋਈ ਨਹੀਂ ਜਾਣਦਾ ਕਿ ਸਰਕਾਰੀ ਕੰਮਕਾਜ ਵਿੱਚ ਉਹਨਾਂ ਨੇ ਅਜਿਹਾ ਕਰਕੇ ਕੀ ਸੁਧਾਰ ਕਰਵਾਇਆ ਹੈ ਕਿਉਂਕਿ ਉਨ੍ਹਾਂ ਦਾ ਮਨੋਰਥ ਲੋਕ ਹਿੱਤ ਨਹੀਂ ਸਗੋਂ ਨਿੱਜੀ ਹਿੱਤ ਹੈ। ਜਿਸ ਤੋਂ ਸ਼ਹਿਰ ਵਾਸੀ ਵੀ ਅਣਜਾਣ ਨਹੀਂ ਹਨ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੁੱਛਿਆ ਕਿ ਬਿਨਾਂ ਕਿਸੇ ਅਧਿਕਾਰ ਤੋਂ ਜੋਗਿੰਦਰ ਸਿੰਘ ਮਾਨ ਵੱਲੋਂ ਕਾਰਪੋਰੇਸ਼ਨ ਦੇ ਸਰਕਾਰੀ ਰਜਿਸਟਰ ਵਿੱਚ ਕਿਸੇ ਕਰਮਚਾਰੀ ਦੀ ਗੈਰ ਹਾਜਰੀ ਦਾ ਇੰਦਰਾਜ ਕਰਨ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ? ਨਾਲ ਹੀ ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਆਪ ਪਾਰਟੀ ਦੇ ਆਗੂਆਂ ਦੀਆਂ ਇਨ੍ਹਾਂ ਗੈਰ ਕਾਨੂੰਨੀ ਕਾਰਵਾਈਆਂ ਨਾਲ ਨਾ ਸਿਰਫ਼ ਅਫ਼ਸਰਾਂ ‘ਚ ਨਿਰਾਸ਼ਾ ਦਾ ਆਲਮ ਹੈ, ਸਗੋਂ ਲੋਕਾਂ ਵਿੱਚ ਵੀ ਸਰਕਾਰ ਦੀ ਭਰੋਸੇਯੋਗਤਾ ਦਿਨੋਂ ਦਿਨ ਘੱਟ ਰਹੀ ਹੈ।
ਤਸਵੀਰ: ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ।