Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing NSS ਯੂਨਿਟ ਅਤੇ P.G ਡਿਪਾਰਟਮੈਂਟ ਆਫ ਕੈਮਿਸਟਰੀ ਵੱਲੋਂ ਸੁਰੱਖਿਅਤ ਦੀਵਾਲੀ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਕੀਤਾ ਆਯੋਜਨ

NSS ਯੂਨਿਟ ਅਤੇ P.G ਡਿਪਾਰਟਮੈਂਟ ਆਫ ਕੈਮਿਸਟਰੀ ਵੱਲੋਂ ਸੁਰੱਖਿਅਤ ਦੀਵਾਲੀ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਕੀਤਾ ਆਯੋਜਨ

ਗੜ੍ਹਦੀਵਾਲਾ 29 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੁਆਰਾ ਦੇ ਐਨ. ਐਸ. ਐਸ. ਯੂਨਿਟ ਅਤੇ ਪੀ.ਜੀ. ਡਿਪਾਰਟਮੈਂਟ ਆਫ ਕੈਮਿਸਟਰੀ ਵੱਲੋ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਯੇ ਦੀਵਾਲੀ MY ਭਾਰਤ ਵਾਲੀ’ ਥੀਮ ਦੇ ਅੰਤਰਗਤ ਗ੍ਰੀਨ ਦੀਵਾਲੀ: ਸੁਰੱਖਿਅਤ ਦੀਵਾਲੀ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰਸ਼ਾਇਣ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆ ਨੂੰ ਸੁਰੱਖਤ ਢੰਗ ਨਾਲ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਵਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਊਨਾ ਨੇ ਐਨ. ਐਸ. ਐਸ. ਵਾਲੰਟਰੀਆ ਨੂੰ ਆਪਣੇ ਆਲੇ-ਦਵਾਲੇ ਅਤੇ ਵਾਤਾਵਰਣ ਨੂੰ ਸਾਫ਼ ਬਣਾਈ ਰੱਖਣ ਵਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵੀ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਚਨਵੱਧ ਕੀਤਾ। ਇਸ ਮੌਕੇ ਐਨ. ਐਸ. ਐਸ. ਦੇ ਪ੍ਰੋਗਰਾਮ ਅਫ਼ਸਰ ਡਾ. ਰਾਬੀਆ ਸ਼ਰਮਾ, ਰਸਾਇਣ ਵਿਭਾਗ ਦੇ ਮੈਡਮ ਸੰਦੀਪ ਕੌਰ, ਮੈਡਮ ਲਵਲੀਨ ਕੌਰ ਅਤੇ ਵਿਦਿਆਰਥੀ ਵੀ ਹਾਜ਼ਿਰ ਸਨ।