ਗੜ੍ਹਦੀਵਾਲਾ (ਚੌਧਰੀ)
: ਪੰਜਾਬ ਸਰਕਾਰ ਅਤੇ ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਥਾਣਾ ਗੜਦੀਵਾਲਾ ਦੇ ਐਸ ਐਚ ਓ ਗੁਰ ਸਾਹਿਬ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਪ੍ਰਤੀ ਜਾਗਰੂਕ ਕੀਤਾ ਗਿਆ।। ਇਸ ਮੌਕੇ ਤੇ ਏ ਐਸ ਆਈ ਕਮਲਜੀਤ ਸਿੰਘ, ਏ ਐਸ ਆਈ ਦਿਲਦਾਰ ਸਿੰਘ, ਏ ਐਸ ਆਈ ਜਸਵਿੰਦਰ ਸਿੰਘ,ਏ ਐਸ ਆਈ ਸਰਬਜੀਤ ਸਿੰਘ,ਕਾਂਸਟੇਬਲ ਰਾਜਕੁਮਾਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਉਸ ਦੀ ਜਾਣਕਾਰੀ ਤੁਰੰਤ ਥਾਣਾ ਗੜਦੀਵਾਲਾ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਨੇ ਹਾਜ਼ਰ ਹੋਏ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਅਤੇ ਆਪਣੀ ਚੰਗੀ ਸਿਹਤ ਦਾ ਖਿਆਲ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੁਲਿਸ ਅਧਿਕਾਰੀਆ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸੁਖਰਾਜ ਸਿੰਘ ਸਰਪੰਚ, ਸੁਖਪਾਲ ਸਿੰਘ, ਹਰਬੰਸ ਸਿੰਘ, ਪ੍ਰਗਟ ਸਿੰਘ, ਭਵਨਦੀਪ ਸਿੰਘ,ਸੰਦੀਪ ਸਿੰਘ, ਸਤਨਾਮ ਸਿੰਘ, ਰਵਿੰਦਰ ਸਿੰਘ ਸਮੇਤ ਹੋਰ ਲੋਕ ਹੀ ਹਾਜਰ ਸਨ।