Prime Punjab Times

Latest news
ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ
ADVERTISEMENT
You are currently viewing ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ

ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ

ਬਟਾਲਾ, 19 ਸਤੰਬਰ (ਅਵਿਨਾਸ਼ ਸ਼ਰਮਾ)

ਮੌਕੇ ਤੋਂ ਪਿਸਤੌਲ ਬਰਾਮਦ, ਗੋਲੀ ਖ਼ੁਦ ਚੱਲਣ ਦੀ ਸੰਭਾਵਨਾ; ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ

: ਸਥਾਨਕ ਗੁਰਦਾਸਪੁਰ ਰੋਡ ’ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਨੂੰ ਸ਼ੱਕੀ ਹਾਲਾਤਾਂ ਵਿੱਚ ਗੋ+ਲੀ ਲੱਗਣ ਦੀ ਘਟਨਾ ਸਾਹਮਣੇ ਆਈ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ਗਿਆ। ਨੌਜਵਾਨ ਦੀ ਗੰ+ਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਉਪਰੰਤ ਉਸ ਨੂੰ ਬਿਹਤਰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਰੈਫਰ ਕਰ ਦਿੱਤਾ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਰਦਾਸਪੁਰ ਰੋਡ ’ਤੇ ਗੋ+ਲੀ ਚੱਲਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਘਟਨਾ ਸਥਾਨ ’ਤੇ ਪਹੁੰਚੀ, ਜਿੱਥੇ ਇੱਕ ਨੌਜਵਾਨ ਗੋ+ਲੀ ਲੱਗਣ ਕਾਰਨ ਗੰ+ਭੀਰ ਜ਼+ਖ਼ਮੀ ਹਾਲਤ ਵਿੱਚ ਮਿਲਿਆ। ਪੁਲਿਸ ਨੇ ਘਟਨਾ ਸਥਾਨ ਦੀ ਜਾਂਚ ਦੌਰਾਨ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।

ਐੱਸ.ਐੱਚ.ਓ. ਨੇ ਦੱਸਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਇਹ ਸੰਭਾਵਨਾ ਸਾਹਮਣੇ ਆ ਰਹੀ ਹੈ ਕਿ ਗੋ+ਲੀ ਨੌਜਵਾਨ ਵੱਲੋਂ ਹੀ ਚੱਲੀ ਹੋ ਸਕਦੀ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋ+ਲੀ ਜਾਣਬੁੱਝ ਕੇ ਚਲਾਈ ਗਈ ਜਾਂ ਕਿਸੇ ਹੋਰ ਕਾਰਨ ਕਰਕੇ ਅਚਾਨਕ ਚੱਲੀ। ਪੁਲਿਸ ਵੱਲੋਂ ਘਟਨਾ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਜ਼ਖ਼ਮੀ ਨੌਜਵਾਨ ਦੀ ਪਛਾਣ ਵੀ ਫਿਲਹਾਲ ਨਹੀਂ ਹੋ ਸਕੀ। ਉਧਰ, ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪੁਲਿਸ ਵੱਲੋਂ ਘਟਨਾ ਦੇ ਅਸਲ ਕਾਰਨਾਂ ਅਤੇ ਗੋ+ਲੀ ਚੱਲਣ ਦੀ ਸਥਿਤੀ ਸਬੰਧੀ ਤੱਥ ਇਕੱਠੇ ਕੀਤੇ ਜਾ ਰਹੇ ਹਨ।