ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਸਮਾਜ ਸੇਵੀ ਕੰਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ : ਰਾਣਾ
ਤਲਵਾੜਾ( ਵਿਸ਼ਾਲ ਕੋਕਰੀ) : ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਲਵਾੜਾ ਵਿਖੇ ਸ਼ਿਵ ਸ਼ਿਵ ਵੈਲਫੇਅਰ ਸੁਸਾਇਟੀ ਵੱਲੋਂ ਨਸ਼ਾ ਜਾਗਰੂਕਤਾ ਮੁਹਿੰਮ ਚਲਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ: ਤਰੁਣ ਸ਼ਰਮਾ ਨੇ ਕਿਹਾ ਕਿ ਅੱਜ ਨੌਜਵਾਨ ਨਸ਼ਿਆਂ ਦੇ ਜਾਲ ਵਿਚ ਫਸ ਕੇ ਆਪਣੀ ਸਾਰੀ ਜ਼ਿੰਦਗੀ ਤਬਾਹੀ ਵੱਲ ਧੱਕ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਤੋਂ ਬਚਣਾ ਚਾਹੀਦਾ ਹੈ।ਸਮਾਜ ਸੇਵੀ ਗਗਨ ਰਾਣਾ ਨੇ ਨੌਜਵਾਨਾਂ ਨੂੰ ਨਸ਼ੇ ਨਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਮਾਜ ਸੇਵੀ ਕੰਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਰਾਣਾ ਨੇ ਕਿਹਾ ਕਿ ਨਸ਼ੇ ਕਾਰਨ ਸਮਾਜ ਵਿੱਚ ਅਪਰਾਧਿਕ ਘਟਨਾਵਾਂ ਵਧਣ ਲੱਗੀਆਂ ਹਨ। ਹੈ | ਜਦੋਂ ਕਿ ਸਮਾਜ ਵਿੱਚ ਵੀ ਮਤਭੇਦ ਪੈਦਾ ਹੋ ਜਾਂਦੇ ਹਨ। ਇਸ ਮੌਕੇ ਰਾਜੇਸ਼ ਕੁਮਾਰ ਰਾਜੂ, ਰਾਜੀਵ ਲੰਬੜ, ਮਿੰਟੂ, ਨਿਖਿਲ ਸ਼ਰਮਾ, ਨਰਿੰਦਰ ਕੁਮਾਰ, ਦੀਪਕ, ਸ਼ਿਵਮ, ਅਮਿਤ ਕੁਮਾਰ ਆਦਿ ਹਾਜ਼ਰ ਸਨ।








