ਗੜ੍ਹਦੀਵਾਲਾ (ਚੌਧਰੀ)
: ਸੰਤ ਬਾਬਾ ਹਰਨਾਮ ਸਿੰਘ ਕਲੱਬ ਮੱਲ੍ਹੇਵਾਲ ਵੱਲੋਂ ਚੋਥਾ ਵਿਸ਼ਾਲ ਬੋਲੀਵਾਲ ਟੂਰਨਾਮੈਂਟ ਕਰਵਾਇਆ ਗਿਆ।ਟੂਰਨਾਮੈਂਟ ਦੇ ਦੂਸਰੇ ਦਿਨ ਫਾਈਨਲ ਮੁਕਾਵਲਿਆਂ ਵਿੱਚ ਭਾਜਪਾ ਜਿਲ੍ਹਾ ਇੰਚਾਰਜ ਸੰਜੀਵ ਮਨਹਾਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਟੂਰਨਾਮੈਂਟ ਵਿੱਚ ਪਿੰਡ ਪੱਧਰ ਤੇ 32 ਟੀਮਾਂ ਨੇ ਹਿੱਸਾ ਲਿਆ ਜਿਸ ਵਿੱਚ ਪਿੰਡ ਸਰਿਆਲਾ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮੱਲ੍ਹੇਵਾਲ ਸਪੋਰਟਸ ਕਲੱਬ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕਲੱਬ ਪੱਧਰ ਤੇ 6 ਟੀਮਾਂ ਨੇ ਹਿੱਸਾ ਲਿਆ।ਜਿਸ ਵਿੱਚ ਫਰੀਦਕੋਟ ਕਲੱਬ ਨੇ ਪਹਿਲਾ ਅਤੇ ਨੰਗਲ ਸਪੋਰਟਸ ਕਲੱਬ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਮੋਕੇ ਸੰਜੀਵ ਮਨਹਾਸ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਮੌਕੇ ਸੰਜੀਵ ਮਨਹਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਚੋ ਵਚਾਉਣ ਲਈ ਪੰਜਾਬ ਦੇ ਪਿੰਡ ਪਿੰਡ ਵਿੱਚ ਖੇਡ ਟੂਰਨਾਮੈਂਟ ਹੋਣੇ ਸਮੇਂ ਦੀ ਲੋੜ ਹੈ।ਉਨ੍ਹਾਂ ਸੰਤ ਬਾਬਾ ਹਰਨਾਮ ਸਿੰਘ ਜੀ ਸਪੋਰਟਸ ਕਲੱਬ ਮੱਲ੍ਹੇਵਾਲ ਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਟੂਰਨਾਮੈਂਟ ਕਰਵਾਉਣ ਲਈ ਸ਼ਲਾਘਾ ਕੀਤੀ।ਮਨਹਾਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਸਰਕਾਰ ਖੇਡਾਂ ਨੂੰ ਪਿੰਡ ਪੱਧਰ ਤੇ ਪ੍ਰਫੁਲਿਤ ਕਰਨ ਪਿੰਡਾਂ ਨੂੰ ਸਪੋਰਟਸ ਲਈ ਗ੍ਰਾੰਟ ਦੇਣਾ ਯਕੀਨੀ ਬਣਾਏ।ਇਸ ਮੋਕੇ ਕਲੱਬ ਦੇ ਪ੍ਰਧਾਨ ਮਨਿੰਦਰਜੀਤ ਸਿੰਘ, ਹਰਮਿੰਦਰ ਸਿੰਘ, ਨਰਪਾਲ ਸਿੰਘ, ਮਾਸਟਰ ਪਰਮਾਨੰਦ, ਸਰਪੰਚ ਜਗਦੇਵ ਸਿੰਘ,ਹਰਜੀਤ ਸਿੰਘ, ਪਰਮਿੰਦਰ ਸਿੰਘ, ਥਾਣੇਦਾਰ ਹਰਪਾਲ ਸਿੰਘ,ਗੁਰਸਿਮਰਨ ਸਿੰਘ ,ਅਮਨਦੀਪ, ਯੋਧਾ ਫੌਜੀ,ਕਮਲ, ਕੁੱਘਾ,ਸੋਨੂ ਕੋਚ ਆਦਿ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।