ਦਸੂਹਾ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਯੁਵਕ ਸੇਵਾਵਾਂ ਕਲੱਬ ਵੱਲੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਜੂਨੀਅਰ ਲੜਕਿਆਂ ਦੀ ਟੀਮ ਅਤੇ ਸੀਨੀਅਰ ਲੜਕਿਆਂ ਦੀ ਟੀਮ ਵਿਚਕਾਰ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ। ਜੂਨੀਅਰ ਲੜਕਿਆਂ ਦੀ ਟੀਮ ਦੀ ਕਪਤਾਨੀ ਯੁਵਰਾਜ ਸਿੰਘ ਅਤੇ ਸੀਨੀਅਰ ਟੀਮ ਦੀ ਕਪਤਾਨੀ ਮਨਪ੍ਰੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਪੁੱਜੇ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੋਨੋ ਟੀਮਾਂ ਦੇ ਕਪਤਾਨਾਂ ਵਿਚਕਾਰ ਟਾਸ ਕਰਵਾਈ। ਦੋਨੋ ਟੀਮਾਂ ਵਿਚਾਲੇ ਬੜਾ ਹੀ ਰੁਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਯੁਵਰਾਜ ਸਿੰਘ ਦੀ ਟੀਮ ਨੇ ਪਹਿਲਾ ਬੈਟਿੰਗ ਕਰਦਿਆਂ 10 ਓਵਰਾਂ ਵਿੱਚ ਕੁੱਲ 70 ਦੌੜਾਂ ਬਣਾਈਆਂ। ਮਨਪ੍ਰੀਤ ਸਿੰਘ ਦੀ ਟੀਮ ਨੇ 8 ਓਵਰਾਂ ਵਿੱਚ 6 ਵਿਕਟਾਂ ਖੋ ਕੇ ਇਹ ਟੀਚਾ ਪੂਰਾ ਕਰਕੇ ਜਿੱਤ ਹਾਸਲ ਕੀਤੀ। ਇਸ ਮੈਚ ਵਿੱਚ ਤੋਸ਼ਾਂਤ ਸੈਣੀ ਨੇ ਅੰਪਾਇਰ ਦੀ ਭੂਮਿਕਾ ਨਿਭਾਈ। ਜੇਤੂ ਟੀਮ ਨੂੰ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਬੱਚਿਆ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਅਜਿਹੇ ਟੂਰਨਾਮੈਂਟ ਭਵਿੱਖ ਵਿੱਚ ਵੀ ਹੁੰਦੇ ਰਹਿਣਗੇ ਅਤੇ ਕੇ.ਐਮ.ਐਸ ਕਾਲਜ ਪੜਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧੇਗਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ, ਚੰਚਲ, ਨਵਿੰਦਰ ਸਿੰਘ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।