Prime Punjab Times

Latest news
ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ
ADVERTISEMENT
You are currently viewing ਯੁਵਕ ਮੇਲੇ, ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ : ਭਗਵੰਤ ਸਿੰਘ ਮਾਨ

ਯੁਵਕ ਮੇਲੇ, ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ : ਭਗਵੰਤ ਸਿੰਘ ਮਾਨ

ਹੁਸ਼ਿਆਰਪੁਰ, 14 ਨਵੰਬਰ (PPT NEWS ) 

ਮੇਲੇ ‘ਚ ਹਾਜ਼ਰੀ ਭਰ ਕੇ ਮੈਨੂੰ ਕਾਲਜ ਦੇ ਦਿਨ ਚੇਤੇ ਆਏ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ।

ਮੁੱਖ ਮੰਤਰੀ ਨੇ ਇੱਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਆਪਣੇ ਪੁਰਾਣੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਸੁਣਾਇਆ ਕਰਦੇ ਸੀ ਅਤੇ ਅੱਜ ਮੈਂ ਇਥੇ ਆ ਕੇ ਮੁੜ ਆਪਣੇ ਕਾਲਜ ਦੇ ਦਿਨਾਂ ਨੂੰ ਜੀਅ ਰਿਹਾ ਹਾਂ।

ਸਟੇਜ ਤੋਂ ਦੋ ਮਿੰਟ ਦੀ ਕਵਿਤਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਕਿਸਮ ਦੀ ਵੱਖਰੀ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਵਿਤਾ ਸੁਣਾਏ ਜਾਣ ਦੇ ਇਸ ਅਹਿਮ ਮੌਕੇ ‘ਤੇ ਦਰਸ਼ਕਾਂ ਨੇ ਪੂਰੀ ਤਰ੍ਹਾਂ ਸ਼ਾਂਤੀ ਬਣਾ ਕੇ ਰੱਖੀ। ਮੌਕੇ ‘ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਨੇ ਇਸ ਸ਼ਾਨਦਾਰ ਪੇਸ਼ਕਾਰੀ ਲਈ ਮੁੱਖ ਮੰਤਰੀ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਇੱਕ ਕਲਾਕਾਰ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਵੱਡੇ ਮੁਕਾਮ  ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇਹਨਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਹ ਉਹਨਾਂ ਦੀ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।

ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਹਿੱਸਾ ਲਿਆ ਅਤੇ ਅਜਿਹੇ ਮੇਲਿਆਂ ‘ਚ ਕਾਲਜ ਲਈ ਟਰਾਫੀਆਂ ਵੀ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਹੈ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਬੁਲੰਦ ਹੌਸਲੇ ਨਾਲ ਅੱਗੇ ਵਧਣ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਸਫ਼ਲਤਾ ਦੀ ਇੱਕੋ ਇੱਕ ਕੁੰਜੀ ਹੈ ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਟੀਚਾ ਮਿੱਥਣਾ ਚਾਹੀਦਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਵੀ ਅਹਿਮ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।