Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ੍ਹਾ ਹੁਸ਼ਿਆਰਪੁਰ ‘ਚ 662 ਉਮੀਦਵਾਰ ਚੋਣ ਮੈਦਾਨ ‘ਚ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ੍ਹਾ ਹੁਸ਼ਿਆਰਪੁਰ ‘ਚ 662 ਉਮੀਦਵਾਰ ਚੋਣ ਮੈਦਾਨ ‘ਚ

ਹੁਸ਼ਿਆਰਪੁਰ 7 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼)

: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੜਤਾਲ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 662 ਉਮੀਦਵਾਰ ਚੋਣ ਲੜਨਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 80 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 582 ਉਮੀਦਵਾਰ ਚੋਣਾਂ ਲੜਨਗੇ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀਆਂ ਲਈ 17 ਮੈਂਬਰ ਬਿਨਾਂ ਮੁਕਾਬਲਾ/ਸਰਵਸੰਮਤੀ ਨਾਲ ਚੁਣੇ ਗਏ ਹਨ।

ਉਨ੍ਹਾਂ ਦੱਸਿਆ ਕਿ ਵੋਟਾਂ 14 ਦਸੰਬਰ  ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ, ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।