Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ – ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ*

*ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ – ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ*

ਹੁਸ਼ਿਆਰਪੁਰ 11 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼) 

–17 ਅਕਤੂਬਰ ਤੱਕ ਲਏ ਜਾਣਗੇ ਦਾਅਵੇ ਤੇ ਇਤਰਾਜ਼

–24 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਨੂੰ ਯੋਗਤਾ ਮਿਤੀ 15 ਅਕਤੂਬਰ 2025 ਅਨੁਸਾਰ ਅਪਡੇਟ ਕੀਤਾ ਜਾਣਾ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਇਸ ਵਿਚ ਸ਼ਾਮਿਲ ਹੋ ਸਕਣ।

ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ ਮੌਜੂਦਾ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 10 ਅਕਤੂਬਰ 2025 ਨੂੰ ਕਰ ਦਿੱਤੀ ਗਈ ਹੈ, ਜਿਸ ’ਤੇ ਦਾਅਵੇ ਅਤੇ ਇਤਰਾਜ਼ 11 ਤੋਂ 17 ਅਕਤੂਬਰ 2025 ਤੱਕ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 23 ਅਕਤੂਬਰ 2025 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 24 ਅਕਤੂਬਰ ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਨਵੀਂ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਯੋਗਤਾ ਮਿਤੀ ’ਤੇ ਘੱਟੋ-ਘੱਟ 18 ਸਾਲ ਦੀ ਹੋਣੀ ਚਾਹੀਦੀ ਹੈ। ਨਵੀਂ ਵੋਟ ਬਣਾਉਣ ਵਾਸਤੇ ਯੋਗ ਵੋਟਰ ਆਪਣਾ ਬਿਨੈ, ਫਾਰਮ-1 ਵਿਚ, ਕਿਸੇ ਵੀ ਇਤਰਾਜ਼/ਵੋਟ ਕਟਾਉਣ ਲਈ ਫਾਰਮ-2 ਵਿਚ ਅਤੇ ਵੋਟਰ ਸੂਚੀ ਵਿਚ ਕਿਸੇ ਵੀ ਸੋਧ ਲਈ ਫਾਰਮ-3 ਵਿਚ ਦਾਇਰ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਪਹਿਲਾਂ 9 ਸਤੰਬਰ 2025 ਨੂੰ ਕੀਤੀ ਜਾਣੀ ਸੀ, ਪਰੰਤੂ ਹੜ੍ਹਾਂ ਦੇ ਮੱਦੇਨਜ਼ਰ ਪ੍ਰਭਾਵਿਤ ਜ਼ਿਲ੍ਹਿਆਂ ਲਈ ਕਮਿਸ਼ਨ ਵੱਲੋਂ ਹੁਣ ਵੋਟਰ ਸੂਚੀਆਂ ਦੀ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।