Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜਨਰਲ ਅਤੇ ਪੁਲਿਸ ਅਬਜ਼ਰਵਰ ਨੇ ਅਧਿਕਾਰੀਆਂ ਨਾਲ ਕੀਤਾ ਗਿਣਤੀ ਕੇਂਦਰਾਂ ਦਾ ਦੌਰਾ

ਜਨਰਲ ਅਤੇ ਪੁਲਿਸ ਅਬਜ਼ਰਵਰ ਨੇ ਅਧਿਕਾਰੀਆਂ ਨਾਲ ਕੀਤਾ ਗਿਣਤੀ ਕੇਂਦਰਾਂ ਦਾ ਦੌਰਾ

ਹੁਸ਼ਿਆਰਪੁਰ, 15 ਮਈ (ਬਿਊਰੋ) 

–ਕਿਹਾ, ਗਿਣਤੀ ਕੇਂਦਰਾਂ ਦੀ ਸੁਰੱਖਿਆ ਅਤੇ ਪ੍ਰਬੰਧਾਂ ’ਚ ਨਾ ਰਹੇ ਕੋਈ ਕਮੀ

: ਭਾਰਤ ਚੌਣ ਕਮਿਸ਼ਨਰ ਵਲੋਂ ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ 2003 ਬੈਚ ਦੇ ਆਈ.ਏ.ਐਸ ਅਫ਼ਸਰ ਡਾ. ਆਰ. ਆਨੰਦਕੁਮਾਰ ਅਤੇ ਪੁਲਿਸ ਅਬਜ਼ਰਵਰ 2014 ਬੈਚ ਦੇ ਆਈ.ਪੀ.ਐਸ ਅਫ਼ਸਰ ਕੁਸ਼ਲ ਪਾਲ ਸਿੰਘ ਨੇ ਅੱਜ ਲੋਕ ਸਭਾ ਹੁਸ਼ਿਆਰਪੁਰ ਲਈ ਸਥਾਪਿਤ ਗਿਣਤੀ ਕੇਂਦਰਾਂ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਅਤੇ ਮਲਟੀ ਸਕਿੱਲ ਡਿਵੈਲਮੈਂਟ ਸੈਂਟਰ, ਆਈ.ਟੀ.ਆਈ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਭ ਤੋਂ ਪਹਿਲਾਂ ਜਨਰਲ ਅਤੇ ਪੁਲਿਸ ਅਬਜ਼ਰਵਰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਪਹੁੰਚੇ, ਜਿਥੇ ਉਨ੍ਹਾਂ ਨੇ ਸੱਤ ਵਿਧਾਨ ਸਭਾ ਹਲਕਿਆਂ ਦੇ ਬਣੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਉਥੇ ਸੁਰੱਖਿਆ, ਸੀ.ਸੀ.ਟੀ.ਵੀ ਕੈਮਰੇ, ਸਟਰਾਂਗ ਰੂਮਾਂ, ਕਾਊਂਟਿੰਗ ਸੈਂਟਰ ਬਣਾਉਣ ਸਬੰਧੀ ਜ਼ਰੂਰੀ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਐਸ.ਪੀ ਮਨੋਜ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਜਨਰਲ ਅਬਜ਼ਰਵਰ ਅਤੇ ਪੁਲਿਸ ਅਬਜ਼ਰਵਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਿਣਤੀ ਕੇਂਦਰਾਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਸੁਰੱਖਿਆ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਗਿਣਤੀ ਪ੍ਰਕਿਰਿਆ ਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋ ਸਕਣ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਐਸ.ਪੀ ਮਨੋਜ ਕੁਮਾਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਲਿਹਾਜ਼ ਨਾਲ ਜ਼ਿਲ੍ਹਾ ਪੁਲਿਸ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਪੁਲਿਸ ਵਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਭੰਗ ਨਹੀਂ ਹੋਣ ਦਿੱਤੀ ਜਾਵੇਗੀ।