Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ ‘ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 

ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ ‘ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 

ਗੜ੍ਹਦੀਵਾਲਾ 3 ਸਤੰਬਰ (ਚੌਧਰੀ) 

: ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲਾਲਾ ਜਗਤ ਨਰਾਇਣ ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅੰਡਰ-14 ਲੜਕੀਆਂ ਦੇ ਵਰਗ ਵਿੱਚ ਸ਼ਾਲੂ ਨੇ ਸ਼ਾਟ ਪੁੱਟ ਵਿੱਚ ਪਹਿਲਾ ਅਤੇ ਡਿਸਕਸ ਥ੍ਰੋ ਵਿੱਚ ਤੀਜਾ ਸਥਾਨ ਹਾਸਲ ਕੀਤਾ। ਪਰੀਕਾ ਸ਼ਰਮਾ ਨੇ ਹਾਈ ਜੰਪ ਵਿੱਚ ਪਹਿਲਾ ਅਤੇ ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਵਿੱਚ ਇੰਦਰਪ੍ਰੀਤ ਕੌਰ ਨੇ 600 ਮੀਟਰ ਦੌੜ ਵਿੱਚ ਪਹਿਲਾ ਅਤੇ ਹਾਈ ਜੰਪ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਅੰਡਰ-17 ਲੜਕੀਆਂ ਦੇ ਵਰਗ ਵਿੱਚ ਤਾਨੀਆ ਕੁਮਾਰੀ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅੰਡਰ-19 ਲੜਕੀਆਂ ਦੇ ਵਰਗ ਵਿੱਚ ਸੁਖਪ੍ਰੀਤ ਕੌਰ ਨੇ ਸ਼ਾਟ ਪੁੱਟ ਅਤੇ ਡਿਸਕਸ ਥ੍ਰੋ ਦੇਵਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ।

ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਸ੍ਰੀ ਅਰਵਿੰਦ ਘਈ ਜੀ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।

ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।