Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਜ਼ੋਨਲ ਯੁਵਕ ਮੇਲੇ ‘ਚ ਖ਼ਾਲਸਾ ਕਾਲਜ ਗੜਦੀਵਾਲਾ ਨੇ ਇਨਾਮ ਪ੍ਰਾਪਤ ਕਰਕੇ ਮਾਰੀਆਂ ਮੱਲਾਂ

ਜ਼ੋਨਲ ਯੁਵਕ ਮੇਲੇ ‘ਚ ਖ਼ਾਲਸਾ ਕਾਲਜ ਗੜਦੀਵਾਲਾ ਨੇ ਇਨਾਮ ਪ੍ਰਾਪਤ ਕਰਕੇ ਮਾਰੀਆਂ ਮੱਲਾਂ

ਗੜ੍ਹਦੀਵਾਲਾ (ਚੌਧਰੀ) 

5 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ( ਸਿੱਖਿਆ ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਏ ਗਏ (ਹੁਸ਼ਿਆਰਪੁਰ, ਜ਼ੋਨ-ਬੀ) ਦੇ ਜ਼ੋਨਲ ਯੁਵਕ ਮੇਲੇ ਵਿੱਚ 20 ਇਨਾਮ ਪ੍ਰਾਪਤ ਕਰਕੇ ਮੱਲਾਂ ਮਾਰੀਆਂ। ਕੰਟੀਜੈਂਟ ਇੰਚਾਰਜ ਸ਼੍ਰੀ ਜਗਦੀਪ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਗ਼ਜ਼ਲ ਅਤੇ ਇੰਡੀਅਨ ਆਰਕੈਸਟਰਾ ਵਿਚ ਪਹਿਲਾਂ ਸਥਾਨ, ਸ਼ਬਦ, ਪ੍ਕਸ਼ਨ, ਨਾਨ-ਪ੍ਰਕਸ਼ਨ, ਇੰਸਟਾਲੇਸ਼ਨ, ਝੂਮਰ, ਨਾਲਾ ਮੇਕਿੰਗ ਵਿੱਚ ਦੂਜਾ ਸਥਾਨ ਅਤੇ ਗਰੁੱਪ ਸੌਂਗ, ਕਲਾਸੀਕਲ (ਵੋਕਲ), ਲੋਕ ਗੀਤ (ਕਵੀਸ਼ਰੀ, ਵਾਰ), ਮਹਿੰਦੀ  ਡਿਜ਼ਾਇਨ ਅਤੇ ਪੋਸਟਰ ਮੇਕਿੰਗ ਵਿੱਚ ਵਿਚ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਅਕਤੀਗਤ ਇਨਾਮਾਂ ਵਿੱਚ ਜੁਝਾਰ ਸਿੰਘ ਨੇ ਇੰਡੀਅਨ ਆਰਕੈਸਟਰਾ ਵਿੱਚ ਪਹਿਲਾਂ ਸਥਾਨ, ਮੁਸਕਾਨਦੀਪ ਕੌਰ ਨੇ ਵਾਰ ਵਿੱਚ ਦੂਜਾ, ਗੁਰਸ਼ਰਨਜੀਤ ਸਿੰਘ ਨੇ ਸ਼ਬਦ ਵਿੱਚ ਤੀਜਾ ਸਥਾਨ, ਪ੍ਰੀਤਇੰਦਰ ਸਿੰਘ ਨੇ ਝੂਮਰ ਵਿੱਚ ਤੀਜਾ ਸਥਾਨ ਅਤੇ ਮੁਸਕਾਨਦੀਪ ਕੌਰ ਨੇ ਗਰੁੱਪ ਸੌਂਗ (ਇੰਡੀਅਨ) ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪਿ੍ੰ. ਡਾ. ਜਸਪਾਲ ਸਿੰਘ ਨੇ ਜਿੱਥੇ ਯੁਵਕ ਮੇਲੇ  ਦੀ ਵਧੀਆ ਕਾਰਗੁਜ਼ਾਰੀ ਲਈ  ਵੱਖ-ਵੱਖ ਟੀਮਾਂ ਦੇ ਇੰਚਾਰਜ ਅਧਿਆਪਕ ਸਾਹਿਬਾਨ, ਕੰਟੀਜੈਂਟ ਇੰਚਾਰਜ ਸ੍ਰੀ ਜਗਦੀਪ ਕੁਮਾਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉੱਥੇ ਅੰਤਰ ਜ਼ੋਨਲ ਯੁਵਕ ਮੇਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭ ਇਛਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।