Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਜੋਨ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ 12 ਮਈ ਤੋਂ ਸ਼ੁਰੂ

ਜੋਨ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ 12 ਮਈ ਤੋਂ ਸ਼ੁਰੂ

ਜੋਨ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ 12 ਮਈ ਤੋਂ ਸ਼ੁਰੂ
ਜਿਲਾ ਸਿੱਖਿਆ ਅਫਸਰ (ਸ) ਨੇ ਸਾਰੇ ਸਕੂਲਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ 
ਗੜ੍ਹਦੀਵਾਲਾ / ਹੁਸ਼ਿਆਰਪੁਰ 11 ਮਈ (ਚੌਧਰੀ) : ਨੈਸ਼ਨਲ ਕੌਂਸਲ ਆਫ ਐਜੂਕੇਸ਼ਨ ਰਿਸਰਚ ਅਤੇ ਟ੍ਰੇਨਿੰਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਯੋਗ ਉਲੰਪੀਅਡ ਸਕੂਲਾਂ ਤੋਂ ਬਾਅਦ ਮਿਤੀ 12 ਮਈ 2022 ਅਤੇ 13 ਮਈ 2022 ਨੂੰ ਜੋਨ ਪੱਧਰ ਤੇ ਵੱਖ ਵੱਖ ਜੋਨਾਂ ਵਿਚ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਸਬੰਧ ਵਿੱਚ ਜਿਲਾ ਸਿੱਖਿਆ ਅਫਸਰ (ਸ) ਹੁਸ਼ਿਆਰਪੁਰ ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਸਮੂਹ ਬੀ ਐਮ ਸਪੋਰਟਸ ਨਾਲ ਮੀਟਿੰਗ ਕੀਤੀ ਗਈ। ਇਹ ਮੁਕਾਬਲੇ ਜੋਨ ਪ੍ਰਧਾਨ, ਜੋਨ ਸਕੱਤਰ ਅਤੇ ਬੀ ਐਮ ਸਪੋਰਟਸ ਦੀ ਅਗਵਾਈ ਵਿਚ ਕਰਵਾਏ ਜਾਣਗੇ। ਹਰੇਕ ਜੋਨ ਵਿਚ 4-4 ਖਿਡਾਰੀਆਂ ਦੀ ਚੋਣ ਜਿਲਾ ਪੱਧਰੀ ਮੁਕਾਬਲੇ ਲਈ ਕੀਤੀ ਜਾਵੇਗੀ। ਜਿਲਾ ਸਿੱਖਿਆ ਅਫਸਰ (ਸ) ਵਲੋਂ ਸਮੂਹ ਸਕੂਲ ਮੁਖੀਆਂ ਨੂੰ ਇਸ ਅੰਤਰਰਾਸ਼ਟਰੀ ਯੋਗ ਦੇ ਸਬੰਧ ਵਿਚ ਯੋਗ ਉਲੰਪੀਅਡ ਕਰਵਾਉਣ ਲਈ ਸਕੂਲਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਜਿਲਾ ਸਿੱਖਿਆ ਅਫਸਰ (ਸ) ਗੁਰਸ਼ਰਨ ਸਿੰਘ, ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸ਼ਲਿੰਦਰ ਠਾਕੁਰ, ਦਲਜੀਤ ਸਿੰਘ ਡੀ ਐਮ ਸਪੋਰਟਸ,, ਮਨਦੀਪ ਸਿੰਘ, ਜਗਦੀਪ ਬਹਾਦਰ ਸਿੰਘ, ਦਵਿੰਦਰ ਸਿੰਘ, ਠਾਕੁਰ ਕਰਨ ਸਿੰਘ, ਰੋਹਿਤ ਸ਼ਰਮਾ, ਪ੍ਰਦੀਪ ਕੁਮਾਰ, ਹੇਮ ਰਾਜ, ਨਰਿੰਦਰ ਸਿੰਘ ਬੀ ਐਮ ਸਪੋਰਟਸ ਹਾਜਰ ਸਨ।