Prime Punjab Times

Latest news
ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਕਲਾਸਾਂ ( ਐੱਮ.ਏ. (ਪੰਜਾਬੀ), ਐੱਮ.ਏ.(ਪੋਲੀਟੀਕਲ ਸਾਇੰਸ), ਐੱਮ. ਕਾਮ. ਐੱਮ.ਐੱਸ-ਸੀ (ਕਮਿਸਟਰੀ) ਅਤੇ ਪੀ.ਜੀ.ਡੀ.ਸੀ.ਏ.) ਦੇ ਪਹਿਲੇ ਸਾਲ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਨਿਯਮਾਂ, ਸਹੂਲਤਾਂ ਅਤੇ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਣਾ ਸੀ। ਵਾਈਸ ਪ੍ਰਿੰਸੀਪਲ ਸ਼੍ਰੀ ਸੰਜੀਵ ਸਿੰਘ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ, ਪਾਠਕ੍ਰਮ, ਲਾਇਬ੍ਰੇਰੀ, ਐੱਨ.ਐੱੱਸ.ਐੱੱਸ., ਐੱਨ.ਸੀ.ਸੀ., ਪਲੇਸਮੈਂਟ ਸੈੱਲ, ਕੈਰੀਅਰ ਮਾਰਗਦਰਸ਼ਨ ਅਤੇ ਹੋਰ ਵਿਦਿਆਰਥੀ ਭਲਾਈ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਨੁਸ਼ਾਸਨਕ ਨੀਤੀਆਂ, ਪ੍ਰੀਖਿਆ ਪ੍ਰਣਾਲੀ ਅਤੇ ਡਿਜ਼ੀਟਲ ਸਹੂਲਤਾਂ ਨਾਲ ਵੀ ਜਾਣੂੰ ਕਰਵਾਇਆ ਗਿਆ। ਬੁਲਾਰਿਆਂ ਮੈਡਮ ਕਮਲਜੀਤ ਕੌਰ ਅਤੇ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਸਾਹਿਤਕ, ਸੱਭਿਆਚਾਰਕ, ਖੇਡ ਅਤੇ ਸਮਾਜ ਸੇਵੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਦਾ ਹਰ ਅਧਿਆਪਕ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਮਾਰਗਦਰਸ਼ਨ ਦੇਣ ਲਈ ਵਚਨਬੱਧ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅਨੁਸ਼ਾਸਨ, ਮਿਹਨਤ ਅਤੇ ਉੱਚੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਅੱਗੇ ਵਧਣ ਦੇ ਭਰਪੂਰ ਮੌਕੇ ਪ੍ਰਦਾਨ ਕਰਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਕਾਲਜ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਕਾਲਜ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਿਹਨਤ ਅਤੇ ਲਗਨ ਨਾਲ ਆਪਣੀ ਪੜ੍ਹਾਈ ਜਾਰੀ ਰੱਖਣਗੇ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਨਵੇਂ ਦਾਖ਼ਲ ਹੋਏ ਵਿਦਿਆਰਥੀ ਹਾਜ਼ਰ ਸਨ।